SSP Suspend

06 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਸੂਤਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ। ਸੰਮਨ ਭੇਜਣ ਵਾਲੇ ਐਸਐਸਪੀ ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ।

ਜਾਂਚ ਵਿੱਚ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਦੱਸ ਦਈਏ ਕਿ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਉਪ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਹਨ।

ਦਰਅਸਲ, ਵੋਟਾਂ ਤੋਂ ਪਹਿਲਾਂ ਹੀ ਵਿਜੀਲੈਂਸ ਬਿਊਰੋ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਜਾਰੀ ਕੀਤਾ ਗਿਆ ਸੀ। ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ ਮਾਮਲੇ ਵਿਚ ਇਹ ਸੰਮਨ ਭੇਜਿਆ ਗਿਆ ਹੈ।

ਵਿਜੀਲੈਂਸ ਬਿਊਰੋ ਵੱਲੋਂ ਆਸ਼ੂ ਨੂੰ ਅੱਜ ਯਾਨੀ ਸ਼ੁੱਕਰਵਾਰ 6 ਜੂਨ ਨੂੰ ਸਵੇਰੇ ਪੁੱਛਗਿੱਛ ਲਈ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਦਰਅਸਲ, ਲੁਧਿਆਣਾ ਯੂਨਿਟ ਨੇ ਸਰਾਭਾ ਨਗਰ ਵਿੱਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ ਘੁਟਾਲੇ ਦੇ ਸਬੰਧ ਵਿੱਚ ਆਸ਼ੂ ਨੂੰ ਤਲਬ ਕੀਤਾ ਗਿਆ ਹੈ।

ਸੰਖੇਪ: ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ SSP ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸਰੋਤਾਂ ਮੁਤਾਬਕ ਇਹ ਕਦਮ ਕਾਰਵਾਈ ਦੇ ਤਹਿਤ ਲਿਆ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।