ਅੰਮ੍ਰਿਤਸਰ, 17 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ):- : ਭਾਵੇਂ ਕੋਵਿਡ ਦੇ ਨਵੇਂ ਵੇਰੀਐਂਟ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ ਪਰ ਫਿਰ ਵੀ ਇਨ੍ਹਾਂ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ। ਇਹ ਵਿਚਾਰ ਸਿਵਲ ਸਰਜਨ ਅੰਮ੍ਰਿਤਸਰ ਡਾ. ਕਿਰਨਦੀਪ ਕੌਰ ਵੱਲੋਂ ਕੋਵਿਡ ਦੇ 3 ਕੇਸਾਂ ਦੀ ਪੁਸ਼ਟੀ ਕਰਨ ਸਮੇਂ ਕਹੇ ਗਏ। ਉਨ੍ਹਾਂ ਆਖਿਆ ਕਿ ਇਹ ਤਿੰਨੇ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ, ਜੋ ਕਿ ਇਸ ਸਮੇਂ ਹੋਮ ਆਈਸੋਲੇਟ ਹਨ ਅਤੇ ਬਿਲਕੁਲ ਠੀਕ ਹਨ।

 ਇਸ ਵੇਰੀਐਂਟ ਦੇ ਮਰੀਜ਼ ਬਹੁਤ ਜਲਦੀ ਆਪਣੇ ਆਪ ਹੀ ਦੋ ਤਿੰਨ ਦਿਨਾਂ ਦੇ ਵਿਚ ਰਿਕਵਰ ਹੋ ਜਾਂਦੇ ਹਨ, ਇਸ ਲਈ ਕੋਵਿਡ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਕੋਵਿਡ ਦੇ ਹਲਕੇ ਲੱਛਣਾਂ ਜਿਵੇਂ ਖੰਘ, ਜ਼ੁਕਾਮ, ਬੁਖਾਰ, ਸਾਹ ਵਿਚ ਤਕਲੀਫ ਆਦਿ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ।

ਭੀੜ-ਭਾੜ ਵਾਲੇ ਇਲਾਕਿਆਂ ਵਿਚ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ। ਬਜ਼ੁਰਗਾਂ, ਗਰਭਵਤੀ ਮਾਵਾਂ, ਛੋਟੇ ਬੱਚੇ, ਸ਼ੂਗਰ, ਹਾਈਪਰਟੈਂਸ਼ਨ ਤੇ ਕਿਡਨੀ ਦੇ ਮਰੀਜ਼ ਆਦਿ ਨੂੰ ਆਪਣਾ ਖਾਸ ਧਿਆਨ ਰੱਖਣ ਦੀ ਜ਼ਰੂਰਤ ਹੈ। ਉਨ੍ਹਾਂ ਆਖਿਆ ਕਿ ਸਮੇਂ-ਸਮੇਂ ’ਤੇ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਲੋੜ ਅਨੁਸਾਰ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕੋਈ ਵੀ ਗੰਭੀਰ ਲੱਛਣ ਸਾਹਮਣੇ ਆਉਂਦਿਆਂ ਹੀ ਤੁਰੰਤ ਸਰਕਾਰੀ ਸਿਹਤ ਸੰਸਥਾ ਵਿਖੇ ਆਪਣੀ ਜਾਂਚ ਅਤੇ ਇਲਾਜ ਕਰਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਅਫਵਾਵਾਂ ਅਤੇ ਸੋਸ਼ਲ ਮੀਡੀਆ ’ਤੇ ਗਲਤ ਜਾਣਕਾਰੀ ਤੋਂ ਬਚਣਾ ਚਾਹੀਦਾ ਹੈ।

ਸੰਖੇਪ:-

ਅੰਮ੍ਰਿਤਸਰ ਵਿੱਚ ਕੋਵਿਡ ਦੇ ਤਿੰਨ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿੱਚੋਂ ਸਾਰੇ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ ਅਤੇ ਹੁਣ ਹੋਮ ਆਈਸੋਲੇਟ ਹਨ। ਡਾ. ਕਿਰਨਦੀਪ ਕੌਰ ਨੇ ਕਿਹਾ ਕਿ ਇਹ ਨਵੇਂ ਵੇਰੀਐਂਟ ਦੇ ਮਰੀਜ਼ ਛੇਤੀ ਠੀਕ ਹੋ ਜਾਂਦੇ ਹਨ, ਇਸ ਲਈ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।