ਤਰਨਤਾਰਨ, 27 ਜੂਨ 2025 (ਪੰਜਾਬੀ ਖਬਰਨਾਮਾ ਬਿਊਰੋ ):- ਤਰਨਤਾਰਨ ਦੇ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਕੱਲ ਰਾਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਵਿਧਾਇਕ ਸੋਹਲ ਬੀਤੇ ਲੰਮੇਂ ਸਮੇਂ ਤੋਂ ਬੀਮਾਰੀ ਨਾਲ ਜੂਝ ਰਹੇ ਸਨ। 66 ਸਾਲਾ ਡਾ. ਕਸ਼ਮੀਰ ਸਿੰਘ ਸੋਹਲ ਆਪਣੇ ਪਿੱਛੇ ਆਪਣੀ ਵਿਧਵਾ ਨਵਜੋਤ ਕੌਰ ਹੁੰਦਲ, ਇੱਕ ਲੜਕਾ ਤੇ ਇਕ ਲੜਕੀ ਛੱਡ ਗਏ ਹਨ । ਉਨ੍ਹਾਂ ਦੇ ਦੋਵੇਂ ਬੱਚੇ ਡਾਕਟਰ ਹਨ। CM ਭਗਵੰਤ ਮਾਨ ਮਾਨ ਨੇ ਡਾ. ਸੋਹਲ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ।
ਉਨ੍ਹਾਂ ਨੇ X ‘ਤੇ ਲਿਖਿਆ… ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।