ਸ੍ਰੀ ਅਨੰਦਪੁਰ ਸਾਹਿਬ, 28 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਮੌਕੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸਵੱਛ ਰੱਖਣ ਲਈ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗੇ ਪੈਰ ਸਫਾਈ ਸੇਵਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਅੱਜ “World Nature Conservation Day” ਦਿਹਾੜੇ ਮੌਕੇ ਵਾਤਾਵਰਣ ਅਤੇ ਹਵਾ ਪਾਣੀ ਨੂੰ ਸਾਫ ਸੁਥਰਾ ਰੱਖਣ ਲਈ ਸਭ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਸਮੇਤ ਕਈ ਆਗੂ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।