06 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਦੇ ਐਸਐਚਓ ਵਿਕਰਮ ਸਿੰਘ ਵਿਰੁੱਧ ਕੇਸ ਦਰਜ ਹੋਣ ਤੋਂ ਬਾਅਦ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਅੱਜ ਇਸ ਮਾਮਲੇ ਦੀ ਸੁਣਵਾਈ ਹਾਈ ਕੋਰਟ ਵਿੱਚ ਹੋਣੀ ਹੈ।
ਡੀਐਸਪੀ ਇਸ ਮਾਮਲੇ ਦੀ ਸਟੇਟਸ ਰਿਪੋਰਟ ਲੈ ਕੇ ਚੰਡੀਗੜ੍ਹ ਪੁੱਜੇ ਹਨ। ਇਧਰ, ਪੁਲਿਸ ਨੇ ਸਸਪੈਂਡ ਦੀ ਕਾਰਵਾਈ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪੁਲਿਸ ਹਿਰਾਸਤ ਵਿੱਚ ਦੋ ਨੌਜਵਾਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ, ਜਿਸ ਵਿਚ ਇੱਕ ਨੌਜਵਾਨ ਦੀ ਬਾਂਹ ਟੁੱਟ ਗਈ ਸੀ। ਪੀੜਤ ਪਰਿਵਾਰ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਗਿਆ ਸੀ, ਜਿਸ ਪਿੱਛੋਂ ਪੁਲਿਸ ਨੇ ਐਸਐਚਓ ਅਤੇ ਇੱਕ ਹੌਲਦਾਰ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ।