13 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Khaira) ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਹਾਈ ਕੋਰਟ ਤੋਂ ਸੁਖਪਾਲ ਖਹਿਰਾ ਨੂੰ ਅਗਾਊਂ ਜ਼ਮਾਨਤ ਉਤੇ ਕੋਈ ਰਾਹਤ ਨਹੀਂ ਮਿਲੀ। ਹਾਈਕੋਰਟ ਨੇ ਖਹਿਰਾ ਵੱਲੋਂ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।

ਹਾਈ ਕੋਰਟ ਨੇ ਅਗਾਊਂਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਖਹਿਰਾ ਨੂੰ ਨਸ਼ਾ ਤਸਕਰੀ ਨਾਲ ਇਕ ਮਾਮਲੇ ਵਿੱਚ ਕਿਸੇ ਵੀ ਸਮੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਕੁਝ ਦਿਨ ਪਹਿਲਾਂ ਹੀ ਖਹਿਰਾ ਦੇ ਕਰੀਬੀ ਪੀਐਸਓ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੁਲਿਸ ਦਾ ਦਾਅਵਾ ਹੈ ਕਿ ਖਹਿਰਾ ਦਾ ਇਹ ਕਰੀਬੀ ਸਾਥੀ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਨਾ ਦੇਣ ਨਾਲ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਦਾ ਰਸਤਾ ਸਾਫ਼ ਹੋ ਗਿਆ ਹੈ।

ਸੰਖੇਪ:
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਨਾ ਮਿਲਣ ਕਾਰਨ ਕਿਸੇ ਵੀ ਸਮੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।