ਪ੍ਰਸਾਸ਼ਨ ਵੱਲੋਂ ਲੋਕਾਂ ਦੇ ਜਾਨ ਮਾਲ ਦੀ ਸੁਰੱਖਿਆਂ ਲਈ ਕੀਤੇ ਸੁਚਾਰੂ ਪ੍ਰਬੰਧ- ਜਸਪ੍ਰੀਤ ਸਿੰਘ
ਐਸ.ਡੀ.ਐਮ ਤੇ ਡੀ.ਐਸ.ਪੀ ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਲੋਕਾਂ ਨਾਲ ਕੀਤਾ ਵਿਚਾਰ ਵਟਾਦਰਾਂ

ਸ੍ਰੀ ਅਨੰਦਪੁਰ ਸਾਹਿਬ 27 ਅਗਸਤ (ਪੰਜਾਬੀ ਖਬਰਨਾਮਾ ਬਿਊਰੋ)

ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਅਤੇ ਡੀ.ਐਸ.ਪੀ ਅਜੇ ਸਿੰਘ ਨੇ ਅੱਜ ਸਬ ਡਵੀਜ਼ਨ ਦੇ ਪਿੰਡ ਚੰਦਪੁਰ ਅਤੇ ਗੱਜਪੁਰ ਦਾ ਦੌਰਾ ਕਰਕੇ ਹੜ੍ਹ ਦੀ ਸੰਭਾਵੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੇ ਸੁਚਾਰੂ ਪ੍ਰਬੰਧ ਕੀਤੇ ਹੋਏ ਹਨ।

    ਅੱਜ ਚੰਦਪੁਰ ਤੇ ਗੱਜਪੁਰ ਪਿੰਡ ਦਾ ਦੌਰਾ ਕਰਨ ਮੌਕੇ ਉਨ੍ਹਾਂ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਹੜ੍ਹ ਦੇ ਸੰਭਾਵੀ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਨਿਰੰਤਰ ਚੌਕਸੀ ਵਰਤੀ ਜਾ ਰਹੀ ਹੈ। ਲੋਕਾਂ ਦੇ ਜਾਨ ਮਾਲ ਦੀ ਸੁਰੱਖਿਆ ਲਈ ਅਧਿਕਾਰੀ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ।

     ਭਾਖੜਾ ਡੈਮ ਵਿੱਚ ਪਾਣੀ ਦੇ ਪੱਧਰ ਅਤੇ ਨਹਿਰਾਂ ਵਿੱਚ ਛੱਡੇ ਜਾ ਰਹੇ ਪਾਣੀ ਦੀ ਮਾਤਰਾ ਨਾਲ ਨਾਲ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਵਰਖਾ ਕਾਰਨ ਸਵਾਂ ਨਦੀ ਵਿਚ ਆ ਰਹੇ ਵਧੇਰੇ ਪਾਣੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦੀ ਸਥਿਤੀ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹਰ ਲੋੜੀਂਦਾ ਕਦਮ ਚੁੱਕ ਕੇ ਨੇੜਲੇ ਇਲਾਕਿਆਂ ਦੇ ਵਸਨੀਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ।

     ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਅਤੇ ਡੀ.ਐਸ.ਪੀ. ਅਜੇ ਸਿੰਘ ਖ਼ੁਦ ਮੌਕੇ ‘ਤੇ ਪਹੁੰਚ ਕੇ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਨਾਲ ਤਾਲਮੇਲ ਕਰਦਿਆਂ ਜ਼ਰੂਰੀ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾ ਰਹੇ ਹਨ। ਤਹਿਸੀਲਦਾਰ ਕਮ ਫਲੱਡ ਕੰਟਰੋਲ ਅਫਸਰ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਟੈਲੀਫੋਨ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਟੈਲੀਫੋਨ ਨੰਬਰ 01887-232015 ਹੈ। ਜਿੱਥੇ ਕਿਸੇ ਵੀ ਤਰਾਂ ਦੀ ਜਾਣਕਾਰੀ 24X7 ਇੱਕ ਟੈਲੀਫੋਨ ਕਾਲ ਤੇ ਪ੍ਰਾਪਤ ਕੀਤੀ ਜਾ ਸਕਦੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।