ਅੰਮ੍ਰਿਤਸਰ, 17 ਸਤੰਬਰ, 2025 (ਪੰਜਾਬੀ ਖਬਰਨਾਮਾ ਬਿਊਰੋ ):- ਰਾਹੁਲ ਗਾਂਧੀ ਨੂੰ ਗੁਰਦੁਆਰਾ ਸ੍ਰੀ ਬੀੜ ਬਾਬਾ ਬੁੱਢਾ ਸਾਹਿਬ ਜੀ, ਰਮਦਾਸ ਵਿੱਚ ਸਿਰੋਪਾ ਦੇਣ ਦੇ ਮਾਮਲੇ ਨੇ ਵੱਡਾ ਰੂਪ ਧਾਰ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਘਟਨਾ \‘ਤੇ ਸਖ਼ਤ ਐਕਸ਼ਨ ਲੈਂਦਿਆਂ ਗੁਰਦੁਆਰਾ ਸਾਹਿਬ ਦੇ ਕਈ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ, ਗੁਰਦੁਆਰਾ ਸਾਹਿਬ ਦੇ ਮੈਨੇਜਰ, ਹੈੱਡ ਗ੍ਰੰਥੀ, ਕਥਾਵਾਚਕ ਅਤੇ ਇੱਕ ਸੇਵਾਦਾਰ ਨੂੰ ਆਪਣੀ ਡਿਊਟੀ ‘ਚ ਲਾਪਰਵਾਹੀ ਅਤੇ ਕੁਤਾਹੀ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। SGPC ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਚੀਫ ਗੁਰਦੁਆਰਾ ਇੰਸਪੈਕਟਰ ਦੀ ਅਗਵਾਈ ਹੇਠ ਮੌਕੇ ‘ਤੇ ਪਹੁੰਚ ਕੇ ਤਫ਼ਤੀਸ਼ ਕੀਤੀ। ਕਮੇਟੀ ਨੇ ਆਪਣੀ ਰਿਪੋਰਟ ਮੁਕੰਮਲ ਕਰ ਲਈ ਹੈ, ਜੋ ਅੱਜ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਜਾ ਸਕਦੀ ਹੈ।
ਇਸ ਮਾਮਲੇ ਨੂੰ ਲੈ ਕੇ ਸਿੱਖ ਜਗਤ ਵਿੱਚ ਚਰਚਾ ਛਿੜ ਗਈ ਹੈ ਅਤੇ SGPC ਦੀ ਕਾਰਵਾਈ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਹੁਣ ਵੇਖਣਾ ਇਹ ਰਹੇਗਾ ਕਿ ਰਿਪੋਰਟ ਆਉਣ ਤੋਂ ਬਾਅਦ ਸਬੰਧਿਤ ਕਰਮਚਾਰੀਆਂ ਉੱਤੇ ਹੋਰ ਕਿੰਨੀ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ।