ਚੰਡੀਗੜ੍ਹ, 09 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੇ ਪ੍ਰਸਿੱਧ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਜਵੰਦਾ ਦੇ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਦੀ ਸੰਗੀਤਕ ਯਾਤਰਾ ਨੂੰ ਪੰਜਾਬ ਦੀ ਮਾਣਯੋਗ ਧਰੋਹਰ ਕਰਾਰ ਦਿੱਤਾ।

News18 Punjabi

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਜਵੀਰ ਜਵੰਦਾ ਨੇ ਆਪਣੇ ਗੀਤਾਂ ਰਾਹੀਂ ਪੰਜਾਬ ਦੀ ਮਿੱਟੀ, ਪਿੰਡਾਂ ਅਤੇ ਪੰਜਾਬੀ ਸਭਿਆਚਾਰ ਦੀ ਖੁਸ਼ਬੂ ਦੁਨੀਆ ਭਰ ਤੱਕ ਪਹੁੰਚਾਈ। ਉਨ੍ਹਾਂ ਦਾ ਅਚਾਨਕ ਇਸ ਤਰ੍ਹਾਂ ਵਿਛੋੜਾ ਸਾਰੇ ਪੰਜਾਬ ਲਈ ਇਕ ਵੱਡਾ ਝਟਕਾ ਹੈ।

News18 Punjabi

ਯਾਦ ਰਹੇ ਕਿ ਰਾਜਵੀਰ ਜਵੰਦਾ 27 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋਏ ਸਨ। ਹਾਦਸੇ ਮਗਰੋਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਹ 11 ਦਿਨ ਜੀਵਨ ਮੌਤ ਦੀ ਲੜਾਈ ਲੜਦੇ ਰਹੇ। ਅੰਤ ਵਿੱਚ 8 ਅਕਤੂਬਰ 2025 ਨੂੰ ਸਵੇਰੇ 10:55 ਵਜੇ ਉਨ੍ਹਾਂ ਨੇ ਅੰਤਿਮ ਸਾਹ ਲਏ।

ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਪੰਜਾਬੀ ਸੰਗੀਤ ਜਗਤ ਹੀ ਨਹੀਂ, ਸਗੋਂ ਦੁਨੀਆ ਭਰ ਦੇ ਪ੍ਰੇਮੀ ਦੁੱਖੀ ਹਨ। ਕਈ ਸਿਤਾਰੇ, ਸਿਆਸਤਦਾਨ ਤੇ ਪ੍ਰਸ਼ੰਸਕ ਉਨ੍ਹਾਂ ਦੇ ਘਰ ਪਹੁੰਚ ਕੇ ਸ਼ਰਧਾਂਜਲੀ ਭੇਟ ਕਰ ਰਹੇ ਹਨ।

ਸੰਖੇਪ: ਰਾਜਵੀਰ ਜਵੰਦਾ ਦੇ ਦੇਹਾਂਤ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਦੀ ਸੰਗੀਤਕ ਯਾਤਰਾ ਨੂੰ ਪੰਜਾਬ ਦੀ ਧਰੋਹਰ ਕਰਾਰ ਦਿੱਤਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।