ਚੰਡੀਗੜ੍ਹ, 13 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਪ੍ਰੋਗਰਾਮ ਐਲਾਨ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਨ ਸੀ ਨੇ ਦੱਸਿਆ ਕਿ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ 13 ਅਕਤੂਬਰ 2025 ਤੋਂ ਗਜ਼ਟਿਡ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਸ਼ੁਰੂ ਹੋਵੇਗੀ ਤੇ 21 ਅਕਤਬੂਰ ਤੱਕ ਨਾਜ਼ਮਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ। 22 ਅਕਤਬੂਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਹੋਵੇਗੀ, ਜਦਕਿ 24 ਤੱਕ ਪੱਤਰ ਵਾਪਸ ਲਏ ਜਾ ਸਕਣਗੇ। ਵੋਟਿੰਗ 11 ਨਵੰਬਰ ਨੂੰ ਹੋਵੇਗੀ ਤੇ ਨਤੀਜੇ 14 ਨਵੰਬਰ ਆਉਣਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।