ਲੁਧਿਆਣਾ, 23 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ — ਸ਼ਹਿਰ ਦੇ ਵੇਰਕਾ ਮਿਲਕ ਪਲਾਂਟ ਅੰਦਰ ਦੇਰ ਰਾਤ ਸਟੀਮਰ ਯੂਨਿਟ ‘ਚ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਆਸ-ਪਾਸ ਦੇ ਇਲਾਕੇ ਵਿੱਚ ਹੜਕੰਪ ਮਚ ਗਿਆ।

ਪਹਿਲੀ ਜਾਣਕਾਰੀ ਅਨੁਸਾਰ, ਇਸ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਛੇ ਕਰਮਚਾਰੀ ਗੰਭੀਰ ਤੌਰ ‘ਤੇ ਝੁਲਸੇ ਹਨ। ਸਾਰੇ ਜ਼ਖ਼ਮੀ ਕਰਮਚਾਰੀਆਂ ਨੂੰ ਤੁਰੰਤ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਹਾਲਾਂਕਿ, ਵੇਰਕਾ ਮਿਲਕ ਪਲਾਂਟ ਦੇ ਅਧਿਕਾਰੀਆਂ ਨੇ ਮੀਡੀਆ ਸਾਹਮਣੇ ਕੁਝ ਵੀ ਬੋਲਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਧਮਾਕੇ ਦੇ ਅਸਲੀ ਕਾਰਨ ਬਾਰੇ ਜਾਂਚ ਜਾਰੀ ਹੈ, ਤੇ ਪੂਰੀ ਤਸਵੀਰ ਸਾਫ਼ ਹੋਣ ਤੋਂ ਬਾਅਦ ਹੀ ਕੋਈ ਅਧਿਕਾਰਿਕ ਬਿਆਨ ਜਾਰੀ ਕੀਤਾ ਜਾਵੇਗਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।