ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 22 ਫਰਵਰੀ ( ਪੰਜਾਬੀ ਖ਼ਬਰਨਾਮਾ)
ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ” ਸਕੀਮ ਤਹਿਤ ਹਰੀ ਝੰਡੀ ਵਿਖਾ ਕੇ ਬੱਸ ਰਵਾਨਾ ਕੀਤੀ ਗਈ। ਇਸ ਬੱਸ ਰਾਹੀ ਸਰਧਾਲੂਆਂ ਨੂੰ ਤਲਵੰਡੀ ਸਾਬੋ, ਅਤੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਜੀ ਦੇ ਦਰਸ਼ਨ ਕਰਵਾਏ ਜਾਣਗੇ।
ਇਸ ਮੌਕੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੀ ਬਹੁਤ ਇੱਛਾ ਸੀ ਕਿ ਉਹ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਜਾਣ ਅਤੇ ਅੱਜ ਉਨਾਂ ਦੀ ਇਹ ਇੱਛਾ ਸਰਕਾਰ ਨੇ ਪੂਰੀ ਕੀਤੀ ਹੈ।
ਇਸ ਮੌਕੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ‘‘ਮੁੱਖ ਮੰਤਰੀ ਤੀਰਥ ਯਾਤਰਾ” ਸਕੀਮ ਤਹਿਤ ਸ਼ਰਧਾਲੂਆਂ ਨੂੰ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਦੇ ਹਨ ਅਤੇ ਲੋਕਾ ਵਿੱਚ ਖੁਸ਼ੀ ਦੀ ਲਹਿਰ ਹੈ ਕਿ ਉਹ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ।
ਇਸ ਮੌਕੇ ਡਾਕਟਰ ਰਮਨੀਤ ਕੌਰ ਸੈਣੀ, ਪੀਏ ਸੁਖਦੇਵ ਸਿੰਘ ਰੌਮੀ, ਰਾਜੂ ਪੀਏ, ਨਰਿੰਦਰ ਸਿੰਘ ਨਿੰਦੀ ਸਰਪੰਚ ਘੁਮਾਣ, ਪਰਮਬੀਰ ਸਿੰਘ ਰਾਣਾ ਯੂਥ ਆਗੂ, ਕੁਲਵੰਤਵੀਰ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ ਊਧਨਵਾਲ,ਰਾਜਿੰਦਰ ਸਿੰਘ ਸਰਪੰਚ ਪਿੰਡ ਗਾਲੋਵਾਲ, ਸੁਖਦੇਵ ਸਿੰਘ ਸੁੱਖੋਵਾਲ, ਗੁਰਪਾਲ ਸਿੰਘ ਕਾਕਾ ਊਧਨਵਾਲ ਅਤੇ ਮੁਖਤਾਰ ਸਿੰਘ ਆਦਿ ਹਾਜ਼ਰ ਸਨ।