ਚੰਡੀਗੜ੍ਹ, 06 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਫਰੀਦਕੋਟ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਵਿਜੇ ਛਾਬੜਾ ਨਾਲ ਦੁਰਵਿਵਹਾਰ ਦੇ ਮਾਮਲੇ ਵਿੱਚ ਸਿਟੀ ਪੁਲਿਸ ਸਟੇਸ਼ਨ ਦੇ ਐਸਐੱਚਓ ਇੰਸਪੈਕਟਰ ਸੰਜੀਵ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ।
ਇੱਕ ਦਿਨ ਪਹਿਲਾਂ ਆਪਣੇ ਗੁਆਂਢ ਤੋਂ ਸਕੂਟਰ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਵਾਉਣ ਆਏ ਕੌਂਸਲਰ ਨਾਲ ਐੱਸਐੱਚਓ ਨੇ ਕਥਿਤ ਤੌਰ ਉਤੇ ਦੁਰਵਿਵਹਾਰ ਕੀਤਾ ਸੀ, ਜਿਸ ਕਾਰਨ ਕੌਂਸਲਰ ਵਿਜੇ ਛਾਬੜਾ ਨੇ ਥਾਣੇ ਦੇ ਸਾਹਮਣੇ ਧਰਨਾ ਦੇਣ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਵੀ ਕੀਤਾ। ਇਸ ਮਾਮਲੇ ਵਿਚ ਪੁਲਿਸ ਨੇ ਡਿਊਟੀ ਵਿੱਚ ਲਾਪਰਵਾਹੀ ਲਈ ਐੱਸਐੱਚਓ ਨੂੰ ਮੁਅੱਤਲ ਕਰ ਦਿੱਤਾ ਹੈ।
‘ਆਪ’ ਕੌਂਸਲਰ ਵਿਜੈ ਛਾਬੜਾ ਚੋਰੀ ਹੋਏ ਸਕੂਟਰ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਪੁਲਿਸ ਥਾਣੇ ਪਹੁੰਚਿਆ ਤਾਂ ਉਥੇ ਐਸ.ਐਚ.ਓ. ਨੇ ਕੌਂਸਲਰ ਨੂੰ ਕਥਿਤ ਧਮਕੀਆਂ ਦਿੱਤੀਆਂ ਤੇ ਦੁਰਵਿਹਾਰ ਕੀਤਾ। ਇਸ ਮਗਰੋਂ ਕੌਂਸਲਰ ਸਿਟੀ ਕੋਤਵਾਲੀ ਪੁਲਿਸ ਥਾਣੇ ਦੇ ਬਾਹਰ ਧਰਨੇ ’ਤੇ ਬੈਠ ਗਿਆ। ਛਾਬੜਾ ਨੇ ਦੋਸ਼ ਲਗਾਇਆ ਕਿ ਉਹ ਆਪਣੇ ਵਾਰਡ ਦੇ ਇਕ ਸਥਾਨਕ ਨਿਵਾਸੀ ਨਾਲ ਸਕੂਟਰ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਵਾਉਣ ਗਿਆ ਸੀ। ਉਸ ਨੇ ਦਾਅਵਾ ਕੀਤਾ ਕਿ ਉਹ ਅਤੇ ਪੀੜਤ ਪਿਛਲੇ ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਸ਼ਿਕਾਇਤ ਦਰਜ ਕਰਵਾਉਣ ਲਈ ਪੁਲਿਸ ਥਾਣੇ ਜਾ ਰਹੇ ਸਨ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।
ਸੰਖੇਪ:
