ਰਾਜ ਸਭਾ ਮੈਂਬਰ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਪਹੁੰਚੇ

ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਸਰ ਕਰਨ ਲਈ ਪ੍ਰੇਰਿਆ

ਜਲੰਧਰ, 6 ਨਵੰਬਰ (ਪੰਜਾਬੀ ਖਬਰਨਾਮਾ ਬਿਊਰੋ):  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਾਸਲ ਐਜੂਕੇਸ਼ਨ ਵੱਲੋਂ ਜਲੰਧਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਈ.ਵੀ. ਵਰਲਡ ਸਕੂਲ ਵਿਖੇ ਕਰਵਾਈ ਜਾ ਰਹੀ ਜਲੰਧਰ ਪ੍ਰੀਮੀਅਰ ਲੀਗ (ਜੇ.ਪੀ.ਐਲ.) ਦਾ ਅੱਜ ਦਾ ਮੈਚ ਸਰਕਾਰੀ ਮਾਡਲ  ਸੀਨੀਅਰ ਸੈਕੰਡਰੀ ਸਕੂਲ, ਲਾਡੋਵਾਲੀ ਅਤੇ ਗੁਰੂ ਨਾਨਕ ਫਾਊਂਡੇਸ਼ਨ ਗਲੋਬਲ ਸਕੂਲ, ਜਲੰਧਰ ਵਿਚਕਾਰ ਖੇਡਿਆ ਗਿਆ।

ਇਸ ਮੁਕਾਬਲੇ ਵਿਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲਾਡੋਵਾਲੀ ਨੇ ਵਿਰੋਧੀ ਟੀਮ ਨੂੰ 225 ਦੌੜਾਂ ਦਾ ਟੀਚਾ ਦਿੱਤਾ ਅਤੇ 192 ਦੌੜਾਂ ਨਾਲ ਜਿੱਤ ਹਾਸਿਲ ਕੀਤੀ। ਕ੍ਰਿਸ਼ਨਾ ਸ਼ਰਮਾ ਨੇ ਆਪਣੀਆਂ 106 ਦੌੜਾਂ ਨਾਲ ਟੀਮ ਨੂੰ ਮਜਬੂਤੀ ਦਿੱਤੀ ਅਤੇ ਮੈਨ ਆਫ਼ ਦਾ ਮੈਚ ਚੁਣੇ ਗਏ ।

ਇਸ ਮੌਕੇ ਰਾਜ ਸਭਾ ਮੈਂਬਰ ਅਤੇ ਭਾਰਤ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਜ਼ਿੰਦਗੀ ਵਿੱਚ ਅਨੁਸ਼ਾਸਨ, ਹੌਸਲਾ ਅਤੇ ਮਿਹਨਤ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਮਰਪਣ ਭਾਵਨਾ ਨਾਲ ਪੂਰਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜਿਲ੍ਹਾ ਪ੍ਰਸ਼ਾਸਨ ਵੱਲੋਂ ਖੇਡਾਂ ਨੂੰ ਜ਼ਮੀਨੀ ਪੱਧਰ ‘ਤੇ ਉਤਸ਼ਾਹਿਤ ਕਰਨ ਅਤੇ ਨੌਜਵਾਨ ਖਿਡਾਰੀਆਂ ਨੂੰ ਸਸ਼ਕਤ ਬਣਾਉਣ ਦੇ ਉਪਰਾਲਿਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਜ਼ਿੰਦਗੀ ਵਿੱਚ ਨਾ ਸਿਰਫ਼ ਅਨੁ਼ਸ਼ਾਸਨ ਲੈ ਕੇ ਆਉਂਦੀਆਂ ਹਨ, ਸਗੋਂ ਟੀਮ ਵਰਕ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ।

ਇਸ ਮੌਕੇ ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਕੁਮਾਰ ਵਾਸਲ ਅਤੇ ਸੀ.ਈ.ਓ. ਰਾਘਵ ਵਾਸਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਖੇਡਾਂ ਸਾਨੂੰ ਅਨੁਸ਼ਾਸਤ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਬੈਂਡ ਅਤੇ ਭੰਗੜੇ ਦੀ ਪੇਸ਼ਕਾਰੀ ਵੀ ਦਿੱਤੀ ਗਈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।