ਤਰਨਤਾਰਨ, 11 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਤਰਨਤਾਰਨ ਉਪ ਚੋਣ (Tarn Taran by elections) ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਜ਼ਾਦ ਉਮੀਦਵਾਰ ਕੋਮਲਪ੍ਰੀਤ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ।

ਡਾਕਟਰ ਕਸ਼ਮੀਰ ਸਿੰਘ ਸੋਹਲ ਦਾ ਭਾਣਜਾ ਅਤੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਕੋਮਲਪ੍ਰੀਤ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਹਰਿਆਣਾ ਦੇ ਮੁੱਖ ਮੰਤਰੀ ਨੇ ਸਿਰੋਪਾ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਦੱਸ ਦਈਏ ਕਿ ਤਰਨ ਤਾਰਨ ਜ਼ਿਮਨੀ ਚੋਣ ਲਈ ਵੋਟਾਂ 11 ਨਵੰਬਰ ਨੂੰ ਪੈ ਰਹੀਆਂ ਹਨ। ਵੋਟਾਂ ਦੀ ਗਿਣਤੀ ਦਾ ਕੰਮ 14 ਨਵੰਬਰ ਨੂੰ ਹੋਵੇਗਾ। ਇਸ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਕਾਫੀ ਪਹਿਲਾਂ ਤੋਂ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।