ਜਲੰਧਰ, 12 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਵਿਦੇਸ਼ੀ ਨੰਬਰ +1 236 234-7075 ਤੋਂ ਧਮਕੀ ਭਰਾ ਫੋਨ ਆਇਆ ਹੈ ਜਿਸ ਵਿਚ ਕਾਲ ਕਰਨ ਵਾਲੇ ਨੇ ਪੰਜ ਕਰੋੜ ਦੀ ਫਿਰੌਤੀ ਮੰਗੀ ਹੈ। ਵਿਧਾਇਕ ਨੇ ਇਸ ਸਬੰਧੀ ਜਲੰਧਰ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ।
ਵਿਧਾਇਕ ਨੇ ਪੁਲਿਸ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ ਕਿ 8 ਨਵੰਬਰ ਦੀ ਸਵੇਰ ਨੂੰ ਉਹ ਸਾਡੇ ਘਰ ਸਾਢੇ ਸੱਤ ਵਜੇ ਵਿਦੇਸ਼ੀ ਨੰਬਰ +1 (236) 234-7075 ਤੋਂ ਫੋਨ ਆਇਆ। ਕਾਲ ਕਰਨ ਵਾਲੇ ਨੇ ਧਮਕੀ ਦਿੱਤੀ ਕਿ ਜੇਕਰ ਪੰਜ ਕਰੋੜ ਨਹੀਂ ਦਿੱਤੇ ਤਾਂ ਉਹ ਉਨ੍ਹਾਂ ਨੂੰ ਤੇ ਪਰਿਵਾਰ ਨੂੰ ਮਾਰ ਦੇਵੇਗਾ।
ਜਲੰਧਰ ਪੁਲਿਸ ਕਮਿਸ਼ਨਰ ਨੇ ਮਾਮਲੇ ਦਾ ਨੋਟਿਸ ਲੈਂਦੇ ਹੋਏ ਜਾਂਚ ਡੀਸੀਪੀ ਇਨਵੈਸਟਿਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਨੂੰ ਸੌਂਪ ਦਿੱਤੀ ਹੈ। ਪੁਲਿਸ ਕਾਲ ਡਿਟੇਲ ਰਿਕਾਰਡ (ਸੀਡੀਆਰ) ਦੀ ਜਾਂਚ ਕਰ ਰਹੀ ਹੈ।
