ਜ਼ੀਰਕਪੁਰ, 15 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਅੱਜ ਸਵੇਰੇ ਲਗਭਗ 5:00 ਵਜੇ ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਫਲਾਈਓਵਰ ਉਤੇ ਇੱਕ ਨਿੱਜੀ ਬੱਸ ਨੂੰ ਅਚਾਨਕ ਅੱਗ ਲੱਗ ਗਈ।
ਆਗਰਾ ਤੋਂ ਅੰਮ੍ਰਿਤਸਰ ਜਾ ਰਹੀ ਇਹ ਨਿੱਜੀ ਬੱਸ ਜ਼ੀਰਕਪੁਰ ਫਲਾਈਓਵਰ ਤੋਂ ਲਗਭਗ 50 ਯਾਤਰੀਆਂ ਨੂੰ ਲੈ ਕੇ ਲੰਘ ਰਹੀ ਸੀ।
ਜ਼ੀਰਕਪੁਰ ਫਲਾਈਓਵਰ ਉਤੇ ਬੱਸ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਸਾਰੇ ਯਾਤਰੀਆਂ ਨੂੰ ਜਲਦੀ ਹੀ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
