ਚੰਡੀਗੜ੍ਹ, 15 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਇਨ੍ਹਾਂ ਫੈਸਲਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਹਰਪਾਲ ਚੀਮਾ ਨੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਆਖਿਆ ਕਿ BBMB ‘ਚ ਪੰਜਾਬ ਦੇ ਮੁਲਾਜ਼ਮਾਂ ਲਈ ਵੱਖਰਾ ਕੈਡਰ ਹੋਵੇਗਾ। ਉਨ੍ਹਾਂ ਕਿਹਾ ਕਿ ਮੁਲਜ਼ਮ ਪਹਿਲਾਂ ਡੈਪੂਟੇਸ਼ਨ ‘ਤੇ ਜਾਂਦੇ ਸੀ। ਉਨ੍ਹਾਂ ਆਖਿਆ ਕਿ ਕਰੀਬ 3 ਹਜ਼ਾਰ ਪੋਸਟਾਂ ਨੂੰ ਜਲਦ ਭਰਾਂਗੇ। ਇਸ ਤੋਂ ਇਲਾਵਾ ‘ਮਲੇਰਕੋਟਲਾ ਦੇ ਖੇਡ ਵਿਭਾਗ ‘ਚ 3 ਭਰਤੀਆਂ ਦੀ ਪ੍ਰਵਾਨਗੀ ਦਿੱਤੀ ਗਈ ਹੈ।
‘ਮਲੇਰਕੋਟਲਾ ਦੇ ਸਹਿ-ਕਾਰਤਾ ਵਿਭਾਗ ‘ਚ 11 ਭਰਤੀਆਂ ਹੋਣਗੀਆਂ। ‘ਦੋਰਾਹਾ ਸਿਵਲ ਹਸਪਤਾਲ ‘ਚ 51 ਪੋਸਟਾਂ ਕੱਢੀਆਂ ਗਈਆਂ ਹਨ। ਇਸ ਤੋਂ ਇਲਾਵਾ ਮੀਟਿੰਗ ਵਿੱਚ ‘ਡੈਂਟਲ ਟੀਚਿੰਗ ਫੈਕਲਟੀ ਦੀ ਉਮਰ 62 ਤੋਂ ਵਧਾ ਕੇ 65 ਕਰ ਦਿੱਤੀ ਗਈ ਹੈ। ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ CDPO ਵਿੱਚ ਜਲਦ 16 ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ।
24 ਨਵੰਬਰ ਨੂੰ ਵਿਧਾਨਸਭਾ ਦਾ ਸੈਸ਼ਨ ਅਨੰਦਪੁਰ ਸਾਹਿਬ ਵਿੱਚ ਹੋਵੇਗਾ। ਹਰਪਾਲ ਚੀਮਾ ਨੇ ਦੱਸਿਆ ਕਿ ਇਹ ਸੈਸ਼ਨ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਹੋਵੇਗਾ। ਨੌਵੇਂ ਪਾਤਸ਼ਾਹ ਦੇ ਵਿਚਾਰਾਂ ‘ਤੇ ਹੀ ਚਰਚਾ ਹੋਵੇਗੀ।
