ਚੰਡੀਗੜ੍ਹ, 20 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਹਲਫ਼ ਲਿਆ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ।
ਸੰਧੂ ਇਸ ਤੋਂ ਪਹਿਲਾਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਪਹਿਲੀ ਵਾਰ 2002-07 ਵਿਚ ਆਜ਼ਾਦ ਉਮੀਵਾਰ ਵਜੋਂ ਜਿੱਤੇ ਸਨ, ਇਸ ਤੋਂ ਬਾਅਦ 2007-12 ਤੇ 2012-17 ਵਿਚ ਪੰਜਾਬ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਨੁਮਾਇੰਦਗੀ ਕੀਤੀ। ‘ਆਪ’ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋੋਣ ਹੋਈ ਸੀ।
