ਚੰਡੀਗੜ੍ਹ, 21 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਕੌਮੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਵਿੱਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਸੀ।
ਉਸ ਨੇ ਐਨਐਸਏ ਦੀ ਧਾਰਾ 15 ਤਹਿਤ ਪਟੀਸ਼ਨ ਦਾਇਰ ਕਰਦਿਆਂ ਪੈਰੋਲ ਮੰਗੀ ਸੀ। ਹੁਣ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹੁਕਮ ਜਾਰੀ ਕੀਤੇ ਹਨ।
ਅੰਮ੍ਰਿਤਪਾਲ ਸਿੰਘ ਨੇ ਵਕੀਲ ਇਮਾਨ ਸਿੰਘ ਖਾਰਾ ਰਾਹੀਂ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਅਪਰੈਲ 2023 ਤੋਂ ਹਿਰਾਸਤ ਵਿਚ ਹੋਣ ਦੇ ਬਾਵਜੂਦ ਪਟੀਸ਼ਨਕਰਤਾ 2024 ਦੀਆਂ ਆਮ ਚੋਣਾਂ ਵਿੱਚ ਖਡੂਰ ਸਾਹਿਬ ਹਲਕੇ ਤੋਂ ਲਗਭਗ ਚਾਰ ਲੱਖ ਵੋਟਾਂ ਨਾਲ ਚੁਣਿਆ ਗਿਆ ਸੀ ਅਤੇ ਕਰੀਬ 19 ਲੱਖ ਹਲਕਾ ਵਾਸੀਆਂ ਦੀ ਨੁਮਾਇੰਦਗੀ ਕਰਦਾ ਆ ਰਿਹਾ ਹੈ।
