ਅੰਮ੍ਰਿਤਸਰ,10 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਆਮ ਆਦਮੀ ਪਾਰਟੀ (ਆਪ) ਦੀ ਹਲਕਾ ਇੰਚਾਰਜ ਸੋਨੀਆ ਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿੱਚ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪ੍ਰੈੱਸ ਕਾਨਫਰੰਸ ਵਿੱਚ ਡੀਐੱਸਪੀ ਨੀਰਜ ਕੁਮਾਰ ਨੇ ਫੜੇ ਗਏ ਮੁਲਜ਼ਮ ਦੀ ਪਛਾਣ ਪਿੰਡ ਭਿੰਡੀ ਦੇ ਰਹਿਣ ਵਾਲੇ ਗੋਪੀ ਵਜੋਂ ਦੱਸੀ ਹੈ। ਜਾਂਚ ਵਿੱਚ ਪਤਾ ਲੱਗਾ ਹੈ ਕਿ ਗੋਪੀ ਨੇ ਇੰਟਰਨੈੱਟ ਪਲੇਟਫਾਰਮਾਂ ‘ਤੇ ਕਈ ਨਾਮ ਬਦਲ ਕੇ ਅਕਾਊਂਟ ਬਣਾ ਰੱਖੇ ਸਨ। ਇਨ੍ਹਾਂ ਅਕਾਊਂਟਸ ਰਾਹੀਂ ਉਹ ਲੋਕਾਂ ਨੂੰ ਧਮਕੀਆਂ ਦੇ ਰਿਹਾ ਸੀ।

ਉਸ ਨੇ 7 ਦਸੰਬਰ ਨੂੰ ‘ਆਪ’ ਦੀ ਹਲਕਾ ਇੰਚਾਰਜ ਸੋਨੀਆ ਮਾਨ ਨੂੰ ਵੀ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਧਮਕੀ ਦਿੱਤੀ ਸੀ। ਮਾਨ ਦੇ ਸੋਸ਼ਲ ਮੀਡੀਆ ਹੈਂਡਲਰ ਵੱਲੋਂ ਇਹ ਸ਼ਿਕਾਇਤ ਅੰਮ੍ਰਿਤਸਰ ਦੇਹਾਤ ਪੁਲਿਸ ਦੇ ਸਾਈਬਰ ਥਾਣੇ ਵਿੱਚ ਦਰਜ ਕਰਵਾਈ ਗਈ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।