ਅੰਮ੍ਰਿਤਸਰ, 15 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਅੰਮ੍ਰਿਤਸਰ ਵਿੱਚ ਕੱਲ੍ਹ 16 ਦਸੰਬਰ ਨੂੰ ਮੁੜ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਹੋਣਗੀਆਂ। ਅੰਮ੍ਰਿਤਸਰ ਦੇ ਖਾਸਾ ਅਤੇ ਵਰਪਾਲ ਜੋਨ ਵਿੱਚ ਪਹਿਲਾਂ ਰੱਦ ਕੀਤੀਆਂ ਗਈਆਂ ਚੋਣਾਂ ਮੁੜ ਕਰਵਾਈਆਂ ਜਾ ਰਹੀਆਂ ਹਨ। ਬੇਲੇਟ ਪੇਪਰ ਚ ਹੋਈ ਗਲਤ ਪ੍ਰਿੰਟਿੰਗ ਕਾਰਨ ਇਹ ਚੋਣਾਂ ਰੱਦ ਕੀਤੀਆਂ ਗਈਆਂ ਸਨ।

ਕੱਲ੍ਹ ਸਵੇਰੇ 8 ਵਜੇ ਤੋਂ ਅਟਾਰੀ ਦੇ ਖਾਸਾ ਅਤੇ ਵਰਪਾਲ ਕਲਾਂ ਦੇ 9 ਬੂਥਾਂ ‘ਤੇ ਮੁੜ ਵੋਟਿੰਗ ਹੋਵੇਗੀ। ਚੋਣਾਂ ਦੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।

ਦੱਸਣਯੋਗ ਹੈ ਕਿ ਪੂਰੇ ਸੂਬੇ ਵਿੱਚ ਬੀਤੇ ਦਿਨ 347 ਜ਼ਿਲ੍ਹਾ ਪਰਿਸ਼ਦਾਂ ਅਤੇ 2,838 ਬਲਾਕ ਸਮਿਤੀਆਂ ਦੀਆਂ ਸੀਟਾਂ ਲਈ ਵੋਟਿੰਗ ਹੋਈ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕੁੱਲ 9,775 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਚੋਣਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਲਗਭਗ 90 ਹਜ਼ਾਰ ਕਰਮਚਾਰੀ ਤੈਨਾਤ ਕੀਤੇ ਗਏ ਸਨ।

ਇਨ੍ਹਾਂ ਵਿੱਚ ਜ਼ਿਲ੍ਹਾ ਪਰਿਸ਼ਦ ਲਈ 1,280 ਅਤੇ ਬਲਾਕ ਸਮਿਤੀ ਲਈ 8,495 ਉਮੀਦਵਾਰ ਚੋਣ ਮੈਦਾਨ ਵਿੱਚ ਡਟੇ ਹੋਏ ਹਨ।  ਆਮ ਆਦਮੀ ਪਾਰਟੀ (AAP), ਕਾਂਗਰਸ, ਅਕਾਲੀ ਦਲ, ਭਾਜਪਾ (BJP) ਅਤੇ BSP ਆਪਣੀ-ਆਪਣੀ ਪਾਰਟੀ ਦੇ ਚੋਣ ਨਿਸ਼ਾਨਾਂ ’ਤੇ ਚੋਣ ਲੜ ਰਹੀਆਂ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।