ਉਦੈਪੁਰ, 26 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੇ ਰਾਜਪਾਲ ਗ਼ੁਲਾਬ ਚੰਦ ਕਟਾਰੀਆਂ ਨੂੰ ਇੰਟਰਨੈੱਟ ਮੀਡੀਆ ’ਤੇ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਕਟਾਰੀਆ ਵੱਲੋਂ ਕੋਈ ਰਸਮੀ ਸ਼ਿਕਾਇਤ ਨਹੀਂ ਦਰਜ ਕਰਵਾਈ ਗਈ। ਉਨ੍ਹਾਂ ਨੇ ਕੋਈ ਟਿੱਪਣੀ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਪੁਲਿਸ ਸੁਪਰਡੈਂਟ ਯੋਗੇਸ਼ ਗੋਇਲ ਨੇ ਦੱਸਿਆ ਕਿ ਮਾਮਲਾ ਨੋਟਿਸ’ਚ ਹੈ ਤੇ ਇੰਟਰਨੈੱਟ ਮੀਡੀਆ ਪੋਸਟ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 22 ਦਸੰਬਰ ਨੂੰ ਗੋਗੁੰਦਾ ’ਚ ਇਕ ਪ੍ਰੋਗਰਾਮ ’ਚ ਕਟਾਰੀਆ ਨੇ ਮਹਾਰਾਣਾ ਪ੍ਰਤਾਪ ਤੇ ਉਨ੍ਹਾਂ ਦੇ ਸ਼ਾਸਨਕਾਲ ਬਾਰੇ ਬਿਆਨ ਦਿੱਤਾ ਸੀ, ਜਿਸ ’ਤੇ ਵਿਵਾਦ ਖੜ੍ਹਾ ਹੋ ਗਿਆ ਸੀ। ਕਸ਼ਤਰੀ ਕਰਣੀ ਸੇਨਾ ਦੇ ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਦੇ ਨਾਂ ਤੋਂ ਕੀਤੀ ਗਈ ਪੋਸਟ ’ਚ ਕਟਾਰੀਆ ਖ਼ਿਲਾਫ਼ ਇਤਰਾਜ਼ਯੋਗ ਤੇ ਹਿੰਸਕ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ ਹੈ। ਪੋਸਟ ’ਚ ਲਿਖਿਆ ਗਿਆ ਹੈ, ‘ਸੁਨ ਰੇ ਗ਼ੁਲਾਬਚੰਦ, ਤੇਰੀ ਔਕਾਤ ਮੇਂ ਰਹ ਕਰਨੀ ਸੈਨਿਕੋਂ ਮਾਰੋ ਰੇ ਇਸ ਜਬ ਔਰ ਜਹਾਂ ਮਿਲੇ।’
