ਚੰਡੀਗੜ੍ਹ, 15 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਣ ਵਾਲੀ ਪੇਸ਼ੀ ਨੂੰ ਲੈ ਕੇ ਵੱਡਾ ਬਦਲਾਅ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜਥੇਦਾਰ ਗੜਗੱਜ ਵੱਲੋਂ ਮੁੱਖ ਮੰਤਰੀ ਦੀ ਪੇਸ਼ੀ ਲਈ ਹੁਣ 12 ਵਜੇ ਦਾ ਨਵਾਂ ਸਮਾਂ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਦੀ ਪੇਸ਼ੀ ਕਰੀਬ 10:45 ਵਜੇ ਤੈਅ ਮੰਨੀ ਜਾ ਰਹੀ ਸੀ, ਪਰ ਹੁਣ ਸਮਾਂ ਬਦਲਣ ਕਾਰਨ ਪ੍ਰੋਗਰਾਮ ਵਿੱਚ ਤਬਦੀਲੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗੜਗੱਜ ਨਾਲ ਮੁਲਾਕਾਤ ਕਰਕੇ ਆਪਣੇ ਬਿਆਨਾਂ ਸਬੰਧੀ ਸਪੱਸ਼ਟੀਕਰਨ ਪੇਸ਼ ਕਰਨਗੇ।

ਇਸ ਪੇਸ਼ੀ ਨੂੰ ਲੈ ਕੇ ਧਾਰਮਿਕ ਅਤੇ ਸਿਆਸੀ ਹਲਕਿਆਂ ਵਿੱਚ ਖਾਸ ਚਰਚਾ ਬਣੀ ਹੋਈ ਹੈ ਅਤੇ ਹਰ ਕਿਸੇ ਦੀ ਨਜ਼ਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਣ ਵਾਲੀ ਇਸ ਮੁਲਾਕਾਤ ’ਤੇ ਟਿਕੀ ਹੋਈ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।