ਚੰਡੀਗੜ੍ਹ, 12 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਵਿਦੇਸ਼ੀ ਕਰੰਸੀ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਦੇ ਮਾਮਲੇ ’ਚ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਕੈਪਟਨ ਨੂੰ 12 ਫਰਵਰੀ ਤੇ ਉਨ੍ਹਾਂ ਦੇ ਪੁੱਤਰ ਨੂੰ ਅਗਲੇ ਦਿਨ ਜਲੰਧਰ ਸਥਿਤ ਈਡੀ ਦਫ਼ਤਰ ’ਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਦੋਵਾਂ ’ਤੇ ਵਿਦੇਸ਼ ’ਚ ਜਾਇਦਾਦ ਤੇ ਇਕ ਸਵਿਸ ਬੈਂਕ ਖ਼ਾਤਾ ਹੋਣ ਦਾ ਦੋਸ਼ ਹੈ। ਫਿਲਹਾਲ ਕੈਪਟਨ ਮੋਹਾਲੀ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਹਨ। ਇਹ ਮਾਮਲਾ ਉਦੋਂ ਚਰਚਾ ’ਚ ਆਇਆ ਸੀ ਜਦੋਂ 2011 ’ਚ ਫਰਾਂਸ ਦੀ ਸਰਕਾਰ ਨੇ ਕੈਪਟਨ ਤੇ ਉਨ੍ਹਾਂ ਦੇ ਪੁੱਤਰ ਦੀ ਵਿਦੇਸ਼ੀ ਜਾਇਦਾਦਾਂ ਤੇ ਉਨ੍ਹਾਂ ਦੇ ਇਕ ਸਵਿਸ ਬੈਂਕ ਖ਼ਾਤੇ ਬਾਰੇ ਭਾਰਤ ਸਰਕਾਰ ਨੂੰ ਜਾਣਕਾਰੀ ਦਿੱਤੀ ਸੀ। ਇਸ ਤੋਂ ਬਾਅਦ 2016 ’ਚ ਉਨ੍ਹਾਂ ਖ਼ਿਲਾਫ਼ ਲੁਧਿਆਣਾ ’ਚ ਕੇਸ ਦਰਜ ਕੀਤਾ ਗਿਆ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।