ਚੰਡੀਗੜ੍ਹ, 05 ਮਾਰਚ 2026 (ਪੰਜਾਬੀ ਖਬਰਨਾਮਾ ਬਿਊਰੋ):- ਬੁੱਧਵਾਰ ਨੂੰ ਇਤਿਹਾਸਕ ਜੀ ਡੇਰਾ ਬਾਬਾ ਨਾਨਕ ਸਥਿਤ ਗੁਰਦੁਆਰਾ ਚੋਲਾ ਸਾਹਿਬ ਵਿਖੇ ਸ਼ੁਰੂ ਹੋਏ ਜੋੜ ਮੇਲੇ ਦੇ ਪਹਿਲੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਚੋਲਾ ਸਾਹਿਬ, ਭੈਣ ਨਾਨਕੀ ਦੇ ਰੁਮਾਲ ਅਤੇ ਹਰੀ ਸਿੰਘ ਨਲੂਆ ਦੇ ਦੁਸ਼ਾਲਿਆਂ ਦੇ ਦਰਸ਼ਨ ਕੀਤੇ ਗਏ। ਗੁਰਦੁਆਰਾ ਚੋਲਾ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਗੁਰਦੁਆਰਾ ਚੋਲਾ ਸਾਹਿਬ ਵਿਖੇ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਰੁਮਾਲਾ ਸਾਹਿਬ ਅਤੇ ਫੁੱਲਾਂ ਦੇ ਗੁਲਦਸਤੇ ਵੀ ਭੇਟ ਕੀਤੇ। ਇਸ ਮੌਕੇ ਉਨ੍ਹਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਸਮੇਤ ਭਾਜਪਾ ਦੇ ਕਈ ਵੱਡੇ ਆਗੂ ਵੀ ਗੁਰਦੁਆਰਾ ਚੋਲਾ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਪੁੱਜਣ ‘ਤੇ ਬਾਬਾ ਸੁਖਦੇਵ ਸਿੰਘ ਬੇਦੀ, ਬਾਬਾ ਅਵਤਾਰ ਸਿੰਘ ਜੀ ਬੇਦੀ ਤੇ ਬਾਬਾ ਮਨਜੀਤ ਸਿੰਘ ਆਦਿ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਤੇ ਸਨਮਾਨ ਚਿੰਨ੍ਹ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕਰਨ ਅਤੇ ਨਤਮਸਤਕ ਹੋਣ ਵਾਸਤੇ ਆਏ ਹਨ ਅਤੇ ਆਪਣੇ ਆਪ ਨੂੰ ਖੁਸ਼ ਨਸੀਬ ਸਮਝਦੇ ਹਨ ਕਿ ਉਨ੍ਹਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਪਹਿਲੀ ਵਾਰ ਦਰਸ਼ਨ ਦੀਦਾਰੇ ਕੀਤੇ ਹਨ। ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਗਏ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਦੇ ਜਵਾਬ ਦਿੰਦਿਆਂ ਹੋਇਆਂ ਕਹਿ ਕੇ ਉਹ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੀ ਡੇਰਾ ਬਾਬਾ ਨਾਨਕ ਦੀ ਸਰਹੱਦ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਗਿਆ ਸੀ।

ਸੰਖੇਪ:-

ਹਰਿਆਣਾ ਦੇ ਮੁੱਖ ਮੰਤਰੀ Nayab Singh Saini ਨੇ Gurdwara Chola Sahib ਵਿਖੇ Guru Nanak Dev Ji ਦੇ ਪਵਿੱਤਰ ਅੰਗ ਵਸਤਰ ਚੋਲਾ ਸਾਹਿਬ ਦੇ ਦਰਸ਼ਨ ਕਰਦੇ ਹੋਏ ਕਿਹਾ ਕਿ Kartarpur Corridor ਮੁੜ ਖੋਲ੍ਹਣ ਦੇ ਮਾਮਲੇ ਬਾਰੇ PM Narendra Modi ਨੂੰ ਜਾਣੂ ਕਰਵਾਇਆ ਜਾਵੇਗਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।