ਜਲੰਧਰ, 09 ਮਾਰਚ 2026 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨਿਸ਼ਾ ਬਾਨੋ, ਜਿਨ੍ਹਾਂ ਨੇ ਫਿਲਮ ‘ਨਿੱਕਾ ਜ਼ੈਲਦਾਰ’ ਵਿੱਚ ‘ਸ਼ਾਂਤੀ’ ਦੇ ਕਿਰਦਾਰ ਨਾਲ ਸਭ ਦਾ ਦਿਲ ਜਿੱਤਿਆ ਸੀ, ਉਨ੍ਹਾਂ ਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਨਿਸ਼ਾ ਬਾਨੋ ਦੀ ਮਾਂ, ਮਜੀਦਾ ਬੇਗਮ ਦਾ 8 ਮਾਰਚ ਨੂੰ ਦੇਹਾਂਤ ਹੋ ਗਿਆ ਹੈ।

ਇਸ ਦੁਖਦਾਈ ਖ਼ਬਰ ਦੀ ਜਾਣਕਾਰੀ ਨਿਸ਼ਾ ਬਾਨੋ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ ਹੈ। ਆਪਣੀ ਮਾਂ ਦੇ ਚਲੇ ਜਾਣ ‘ਤੇ ਭਾਵੁਕ ਹੁੰਦਿਆਂ ਉਨ੍ਹਾਂ ਨੇ ਲਿਖਿਆ, “ਬੱਸ ਇੱਕ ਮਾਂ ਹੀ ਬਚੀ ਸੀ, ਹੇ ਰੱਬਾ।”

ਹਾਲਾਂਕਿ, ਅਦਾਕਾਰਾ ਨੇ ਮੌਤ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਇਸ ਖ਼ਬਰ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਵੱਲੋਂ ਨਿਸ਼ਾ ਬਾਨੋ ਨਾਲ ਦੁੱਖ ਪ੍ਰਗਟਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਮਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਜਾ ਰਹੀ ਹੈ

ਸੰਖੇਪ:-

Nisha Bano ਦੀ ਮਾਂ ਮਜੀਦਾ ਬੇਗਮ ਦਾ ਦੇਹਾਂਤ ਹੋ ਗਿਆ, ਜਿਸ ਦੀ ਜਾਣਕਾਰੀ ਅਦਾਕਾਰਾ ਨੇ ਸੋਸ਼ਲ ਮੀਡੀਆ ’ਤੇ ਭਾਵੁਕ ਪੋਸਟ ਰਾਹੀਂ ਸਾਂਝੀ ਕੀਤੀ, ਜਿਸ ਨਾਲ ਪੰਜਾਬੀ ਫਿਲਮ ਇੰਡਸਟਰੀ ’ਚ ਸੋਗ ਦੀ ਲਹਿਰ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।