ਹੁਸ਼ਿਆਰਪੁਰ, 28 ਫਰਵਰੀ (ਪੰਜਾਬੀ ਖਬਰਨਾਮਾ) :ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਹਤ ਸੇਵਾਵਾਂ ਵਿਚ ਕ੍ਰਾਂਤੀ  ਲਿਆਉਣ ਵਾਲੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਹ ਪਿੰਡ ਬੱਸੀ ਗੁਲਾਮ ਹੁਸੈਨ ਵਿਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਮਰੀਜ਼ਾਂ ਲਈ ਬੇਹੱਦ ਲਾਭਦਾਇਕ ਸਾਬਤ ਹੋ ਰਹੇ ਹਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲਬੱਧ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਸਫਲਤਾਪੂਰਨ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਯੋਗ ਡਾਕਟਰਾਂ ਵੱਲੋਂ ਮੁਫ਼ਤ ਸਿਹਤ ਸਲਾਹ, ਮੁਫ਼ਤ ਲੈਬ ਟੈਸਟ ਅਤੇ ਮੁਫ਼ਤ ਦਵਾਈਆਂ ਪ੍ਰਦਾਨ ਕਰਕੇ ਚੰਗੀ ਸਿਹਤ ਸੁਵਿਧਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਸਰਕਾਰੀ ਹਸਪਤਾਲਾਂ ਵਿਚ ਆਮ ਬਿਮਾਰੀਆਂ ਦੇ ਮਰੀਜ਼ਾਂ ਦੀ ਸੰਖਿਆ ਘੱਟ ਕੀਤੀ ਜਾ ਸਕੇਗੀ। ਉਨ੍ਹਾਂ ਨਵ-ਨਿਯੁਕਤ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਂਣ ਨੂੰ ਕਿਹਾ, ਤਾਂ ਜੋ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਬਿਹਤਰ ਕਰਨ ਦੇ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੀਆਂ ਹਨ ਅਤੇ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਮੁਹੱਈਆ ਹੋ ਰਹੀਆਂ ਹਨ। ਇਸ ਮੌਕੇ ਸਰਪੰਚ ਨਰਵੀਰ ਸਿੰਘ ਨੰਦੀ, ਰਾਜਨ ਸੈਣੀ, ਪ੍ਰੀਤਪਾਲ ਸਿੰਘ, ਹਰਪ੍ਰੀਤ ਸਿੰਘ ਕਾਲਾ, ਬਖਤਾਵਰ ਸਿੰਘ, ਅਵਤਾਰ ਤਾਰੀ, ਅਮਨਦੀਪ ਸਿੰਘ ਬਿੰਦਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।