ਫਿਰੋਜ਼ਪੁਰ 28 ਫਰਵਰੀ 2024 (ਪੰਜਾਬੀ ਖਬਰਨਾਮਾ) :ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਉਣਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਿਸ਼ੇਸ਼ ਤਰਜੀਹ ਹੈ, ਇਸੇ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਐਸ.ਟੀ.ਪੀ. ਪਲਾਂਟ ਫਿਰੋਜ਼ਪੁਰ ਸ਼ਹਿਰ ਤੋਂ ਲੈ ਕੇ ਕੁੰਡਿਆਂ ਵਾਲੇ ਤੱਕ ਨਾਲੇ ਦੀ ਸਫਾਈ ਦਾ ਕੰਮ ਕਰਵਾਇਆ ਸ਼ੁਰੂ ਕਰਵਾਇਆ ਗਿਆ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਐਸ.ਟੀ.ਪੀ. ਪਲਾਂਟ ਫਿਰੋਜ਼ਪੁਰ ਸ਼ਹਿਰ ਤੋਂ ਲੈ ਕੇ ਕੁੰਡਿਆਂ ਵਾਲੇ ਤੱਕ ਨਾਲੇ ਦੀ ਸਫਾਈ ਕਰਵਾਉਣਾ ਬਹੁਤ ਜ਼ਿਆਦਾ ਜ਼ਰੂਰੀ ਹੋ ਗਿਆ ਸੀ, ਇਸ ਲਈ ਅੱਜ ਇਸ ਨਾਲੇ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲੇ ਦੀ ਸਫਾਈ ਤੇ 8 ਲੱਖ ਰੁਪਏ ਖਰਚ ਹੋਣਗੇ ਅਤੇ 45 ਦਿਨਾਂ ਤੱਕ ਨਾਲੇ ਦੀ ਸਫਾਈ ਮੁਕੰਮਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲੇ ਦੀ ਸਫਾਈ ਹੋਣ ਨਾਲ ਸੀਵਰੇਜ ਦੀ ਸਮੱਸਿਆ ਤੋਂ ਨਿਯਾਤ ਮਿਲੇਗੀ ਅਤੇ ਪਾਣੀ ਗਲੀਆਂ-ਨਾਲੀਆਂ ਵਿੱਚ ਨਹੀਂ ਖੜ੍ਹੇਗਾ। ਇਸ ਮੌਕੇ ਨਗਰ ਕੌਂਸਲ ਦੇ ਮਿਊਂਸੀਪਲ ਇੰਜੀਨੀਅਰ ਸ੍ਰੀ ਚਰਨਪਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।