ਮੋਰਿੰਡਾ, 23 ਮਾਰਚ 2026 (ਪੰਜਾਬੀ ਖਬਰਨਾਮਾ ਬਿਊਰੋ):- ਸਾਬਕਾ ਮੁੱਖ ਮੰਤਰੀ ਪੰਜਾਬ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ’ਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ ਤੇ ਗਗਨਦੀਪ ਸਿੰਘ ਦੀ ਮੌਤ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ।
ਮੋਰਿੰਡਾ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮਾਰਕਫੈੱਡ ਦੇ ਜ਼ਿਲ੍ਹਾ ਜਨਰਲ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੂੰ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਆਪਣੇ ਨਜ਼ਦੀਕੀ ਨੂੰ ਟੈਂਡਰ ਨਾ ਦੇਣ ’ਤੇ ਆਪਣੇ ਕੋਲ ਬੁਲਾ ਕੇ ਬੁਰੀ ਤਰ੍ਹਾਂ ਕੁੱਟਿਆ ਤੇ ਮਨਮਰਜ਼ੀ ਦੇ ਬਿਆਨ ਦਿਵਾਏ ਗਏ। ਉਨ੍ਹਾਂ ਕਿਹਾ ਕਿ ਮੰਤਰੀ ਭੁੱਲਰ ਨੇ ਗਗਨਦੀਪ ਨੂੰ ਸਲਫਾਸ ਖਾਣ ਲਈ ਮਜਬੂਰ ਕਰ ਦਿੱਤਾ। ਇਸ ਦਾ ਖੁਲਾਸਾ ਮ੍ਰਿਤਕ ਗਗਨਦੀਪ ਸਿੰਘ ਨੇ ਖ਼ੁਦ ਵੀਡੀਓ ਵਾਇਰਲ ਕਰ ਕੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਜੰਗਲ ਰਾਜ ਹੈ ਅਤੇ ਸ਼ਰੇਆਮ ਦਿਨ-ਦਿਹਾੜੇ ਨਿਰਦੋਸ਼ ਤੇ ਆਮ ਲੋਕਾਂ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵੱਲੋਂ ਸ਼ਰੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੱਕ ਮੰਗਦੇ ਕਿਸਾਨਾਂ, ਮੁਲਾਜ਼ਮਾਂ, ਮਜ਼ਦੂਰਾਂ ਤੇ ਨੌਜਵਾਨਾਂ ’ਤੇ ਡਾਂਗਾਂ ਵਰ੍ਹਾਈਆਂ ਜਾ ਰਹੀਆਂ ਹਨ। ਮੁਲਾਜ਼ਮਾਂ ਨੂੰ ਬਣਦਾ ਡੀਏ ਲੈਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਪਾਰਟੀ ਤੇ ਸਰਕਾਰ ਦੀ ਮਸ਼ਹੂਰੀ ਲਈ ਪੰਜਾਬ ਦੇ ਖਜ਼ਾਨੇ ’ਚੋਂ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ।
ਸੰਖੇਪ:-
