ਲੁਧਿਆਣਾ, 25 ਮਾਰਚ 2026 (ਪੰਜਾਬੀ ਖਬਰਨਾਮਾ ਬਿਊਰੋ):- ਕਈ ਦਿਨਾਂ ਬਾਅਦ ਮੰਗਲਵਾਰ ਨੂੰ ਪੰਜਾਬ ’ਚ ਮੌਸਮ ਗਰਮ ਰਿਹਾ। ਬਠਿੰਡਾ ਤੇ ਗੁਰਦਾਸਪੁਰ ’ਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਫ਼ਾਜ਼ਿਲਕਾ, ਪਟਿਆਲਾ, ਫ਼ਰੀਦਕੋਟ, ਫ਼ਿਰੋਜ਼ਪੁਰ ਤੇ ਰੂਪਨਗਰ ’ਚ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥ ਹੀ ਲੁਧਿਆਣਾ, ਚੰਡੀਗੜ੍ਹ, ਮੋਹਾਲੀ ’ਚ ਤਾਪਮਾਨ 29 ਡਿਗਰੀ ਤੇ ਅੰਮ੍ਰਿਤਸਰ ’ਚ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਾ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 26 ਮਾਰਚ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾ ਚੱਲ ਸਕਦੀ ਹੈ। ਇਸ ਦੌਰਾਨ ਬੂੰਦਾਬਾਂਦੀ ਦੀ ਵੀ ਸੰਭਾਵਨਾ ਹੈ। 27 ਤੇ 28 ਮਾਰਚ ਨੂੰ ਮੌਸਮ ਸਾਫ਼ ਰਹੇਗਾ ਤੇ 29 ਮਾਰਚ ਤੋਂ 31 ਮਾਰਚ ਤੱਕ ਧੂੜ ਭਰੀ ਹਵਾ, ਬੂੰਦਾਬਾਂਦੀ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।