ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਫਰਵਰੀ (ਪੰਜਾਬੀ ਖਬਰਨਾਮਾ) : ਸਥਾਨਕ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦੇ ਹੋਏ ਵੋਟ ਦੀ ਤਾਕਤ ਸਲੋਗਨ ਦੇ ਸਿਰਲੇਖ ਹੇਠ ਪੋਸਟਰ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਅਤੇ ਇਨਾਮਾਂ ਦੀ ਵੰਡ ਕੀਤੀ। ਕਾਲਜ ਦੇ ਡੀਨ ਵਿਦਿਆਰਥੀ  ਵੈਲਫੇਅਰ ਗਗਨਦੀਪ ਕੌਰ ਭੁੱਲਰ ਨੇ ਦੱਸਿਆ ਕਿ ਕਾਲਜ ਦੇ ਸਮੂਹ ਵਿਦਿਆਰਥੀਆਂ ਨੂੰ ਵੋਟ ਪਾਉਣ ਅਤੇ ਪਵਾਉਣ ਲਈ ਵੱਖ ਵੱਖ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰ ਦੀ ਚੋਣਾਂ ਵਾਲੇ ਦਿਨ ਲਈ ਵਿਸ਼ੇਸ਼ ਟ੍ਰੇਨਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਕਾਲਜ ਦੇ ਸਵੀਪ ਨੋਡਲ ਅਫਸਰ ਡਾ ਸ਼ਾਮ ਸਿੰਘ ਨੇ ਦੱਸਿਆ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਲਈ ਪੋਸਟਰ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ। ਜਿਲ੍ਹਾ ਵਿੱਚ ਦਿਵਿਆ, ਕਾਰਤਿਕ, ਖੁਸ਼ਪ੍ਰੀਤ, ਮੁਸਕਾਨ ਪਲਕ, ਰੀਤਿਕਾ ਅਤੇ ਸੋਨਮ ਨੂੰ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੌਂ ਸਰਟੀਫਿਕੇਟ ਅਤੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਮੁੱਖੀ ਵਿਭਾਗ ਆਈ ਟੀ ਡਾ ਸ਼ੁਸ਼ੀਲ ਕੰਬੋਜ ਨੇ ਵੀ ਸੰਬੋਧਨ ਕੀਤਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।