07 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ 47ਵੇਂ ਸਥਾਪਨਾ ਦਿਵਸ ਮੌਕੇ ਵਰਕਰਾਂ ਨੂੰ ਵਰਚੁਅਲੀ ਸੰਬੋਧਨ ਕਰਦਿਆਂ ਸਾਂਝੇ ਸਿਵਲ ਕੋਡ (ਯੂ ਸੀ ਸੀ) ਅਤੇ ‘ਇੱਕ ਦੇਸ਼, ਇੱਕ ਚੋਣ’ ਨੂੰ ਪਾਰਟੀ ਦੇ ਅਧੂਰੇ ਏਜੰਡੇ ਵਜੋਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਹਿਮ ਮੁੱਦਿਆਂ ’ਤੇ ਗੰਭੀਰ ਚਰਚਾ ਹੋ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਉਸਾਰੂ ਕਦਮ ਚੁੱਕੇ ਗਏ ਹਨ। ਉਨ੍ਹਾਂ ਸਾਫ਼ ਕੀਤਾ ਕਿ ਸਰਕਾਰ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਅਤੇ ਸਾਰੇ ਨਾਗਰਿਕਾਂ ਲਈ ਇੱਕੋ ਜਿਹੇ ਕਾਨੂੰਨ ਬਣਾਉਣ ਲਈ ਵਚਨਬੱਧ ਹੈ।

ਔਰਤਾਂ ਦੀ ਹਿੱਸੇਦਾਰੀ ਬਾਰੇ ਮੋਦੀ ਨੇ ਕਿਹਾ ਕਿ ਭਾਜਪਾ ਨੇ ਹੀ 1994 ਵਿੱਚ ਪਹਿਲੀ ਵਾਰ ਮਹਿਲਾ ਰਾਖਵੇਂਕਰਨ ਦੀ ਗੱਲ ਤੋਰੀ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸਾਲ 2029 ਦੀਆਂ ਆਮ ਚੋਣਾਂ ਵਿੱਚ ਮਹਿਲਾ ਰਾਖਵਾਂਕਰਨ ਐਕਟ ਪੂਰੀ ਤਰ੍ਹਾਂ ਲਾਗੂ ਕਰਨ ਲਈ ਸਮਰਪਿਤ ਹੈ, ਜਿਸ ਨਾਲ ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫ਼ੀਸਦੀ ਸੀਟਾਂ ਯਕੀਨੀ ਹੋ ਜਾਣਗੀਆਂ।

ਵਿਰੋਧੀ ਧਿਰ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਨੇ ਐਮਰਜੈਂਸੀ ਅਤੇ ਜ਼ੁਲਮ ਦਾ ਡਟ ਕੇ ਸਾਹਮਣਾ ਕੀਤਾ ਹੈ। ਪੱਛਮੀ ਬੰਗਾਲ ਅਤੇ ਕੇਰਲਾ ਵਰਗੇ ਸੂਬਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉੱਥੇ ਸਿਆਸੀ ਹਿੰਸਾ ਨੂੰ ਸੱਭਿਆਚਾਰ ਬਣਾ ਦਿੱਤਾ ਗਿਆ ਹੈ। ਇਨ੍ਹਾਂ ਹਾਲਾਤ ਵਿੱਚ ਕਈ ਵਰਕਰਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਵਾਈਆਂ। -ਪੀਟੀਆਈ

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।