10 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਇਸ ਦੇ ਪ੍ਰਾਜੈਕਟ ‘ਸੰਕਟ ਤੋਂ ਸਫਲਤਾ ਤੱਕ-ਪੰਜਾਬ ਦੀ ਸ਼ੁੱਧ ਹਵਾ ਬਦਲਾਅ ਯਾਤਰਾ’ ਲਈ ਵਾਤਾਵਰਣ ਸ਼੍ਰੇਣੀ ਵਿੱਚ ‘ਸਕੌਚ ਸਿਲਵਰ ਐਵਾਰਡ 2025’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿੱਚ ਹੋਏ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇਸ ਪ੍ਰਾਪਤੀ ਬਾਰੇ ਦੱਸਦਿਆਂ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਇਹ ਸਨਮਾਨ ਗੰਭੀਰ ਵਾਤਾਵਰਣ ਚੁਣੌਤੀ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪੰਜ ਸਾਲਾਂ ਵਿੱਚ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਮਹੱਤਵਪੂਰਨ ਤਰੱਕੀ ਕੀਤੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।