ਮੁਹਾਲੀ 06 ਮਈ 2026 (ਪੰਜਾਬੀ ਖਬਰਨਾਮਾ ਬਿਊਰੋ) : ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨੂੰ ਲੈ ਕੇ ਸੰਗਤ ਵਿਚ ਭਾਰੀ ਰੋਸ ਹੈ। ਘਟਨਾ ਲੰਘੀ ਰਾਤ ਕਰੀਬ ਸਾਢੇ 11 ਵਜੇ ਵਾਪਰੀ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਸ਼ਹਿਰ ਦੇ ਨੌਜਵਾਨ ਅਤੇ ਹੋਰ ਪਤਵੰਤੇ ਘਟਨਾ ਵਾਲੀ ਥਾਂ ਉਤੇ ਇਕੱਠੇ ਹੋ ਗਏ ਅਤੇ ਮੁਹਾਲੀ ਏਅਰਪੋਰਟ ਸੜਕ ’ਤੇ ਜਾਮ ਲਗਾ ਕੇ ਰੋਸ ਪ੍ਰਗਟਾਇਆ।

ਜਾਣਕਾਰੀ ਅਨੁਸਾਰ ਕਿਸੇ ਸ਼ਰਾਰਤੀ ਅਨਸਰ ਨੇ ਨਿਤਨੇਮ ਅਤੇ ਸੁਖਮਨੀ ਸਾਹਿਬ ਦੇ ਅੰਗ ਫਾੜ ਕੇ ਉਨ੍ਹਾਂ ਨੂੰ ਸੜਕ ਉੱਤੇ ਖਿਲਾਰ ਦਿੱਤਾ ਗਿਆ। ਕਈ ਅੰਗਾਂ ਦੇ ਉਪਰੋਂ ਗੱਡੀਆਂ ਦੇ ਟਾਇਰ ਲੰਘਣ ਦੇ ਵੀ ਨਿਸ਼ਾਨ ਹਨ। ਸੰਗਤ ਵੱਲੋਂ ਸੜਕ ’ਤੇ ਖਿਲਰੇ ਪਏ ਗੁਟਕਾ ਸਾਹਿਬ ਦੇ ਅੰਗਾਂ ਨੂੰ ਬਹੁਤ ਹੀ ਅਦਬ ਅਤੇ ਸਤਿਕਾਰ ਨਾਲ ਇਕੱਠੇ ਕਰਕੇ ਸੰਭਾਲਿਆ ਗਿਆ। ਸੰਗਤ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਮੁਹਾਲੀ ਦੇ ਡੀ.ਐੱਸ.ਪੀ. (ਸਿਟੀ-2) ਹਰਸਿਮਰਨ ਸਿੰਘ ਬੱਲ ਪੁਲਿਸ ਫੋਰਸ ਲੈ ਕੇ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ। ਬਣਦੀ ਕਾਰਵਾਈ ਦਾ ਭਰੋਸਾ ਦੇ ਕੇ ਰਾਤੀ ਕਰੀਬ ਦੋ ਵਜੇ ਜਾਮ ਖੁਲਵਾਇਆ ਗਿਆ। ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਬੇਅਦਬੀ ਕਰਨ ਵਾਲੇ ਨੂੰ ਕਾਬੂ ਕੀਤਾ ਜਾਵੇਗਾ। ਮਾਮਲੇ ਦੀ ਤੈਅ ਤੱਕ ਜਾਣ ਲਈ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਚੈੱਕ ਕੀਤੀਆਂ ਜਾ ਰਹੀਆਂ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।