ਸੰਗਰੂਰ, 1 ਮਾਰਚ (ਪੰਜਾਬੀ ਖਬਰਨਾਮਾ) :ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲੀਆਂ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਨਾਰੰਗ ਸਿੰਘ ਯਾਦਗਾਰੀ ਗੇਟ ਦੇ ਨਿਰਮਾਣ ਕਾਰਜ ਆਰੰਭ ਕਰਵਾ ਦਿੱਤੇ ਗਏ ਹਨ। ਇਸ ਮੌਕੇ ਹਾਜ਼ਰ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਸੰਗਰੂਰ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਤੱਕ ਨਿਰੰਤਰ ਲੋਕਾਂ ਨਾਲ ਤਾਲਮੇਲ ਕਰਕੇ ਹਰ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਕਾਰਜਸ਼ੀਲ ਹਨ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸੰਗਰੂਰ ਦੀ ਨੁਹਾਰ ਬਦਲਣ ਲਈ ਉਹ ਵਚਨਬੱਧ ਹਨ ਅਤੇ ਪੰਜਾਬ ਸਰਕਾਰ ਦੀ ਤਰਫੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕੰਮ ਚੱਲ ਰਹੇ ਹਨ ਉਥੋਂ ਦੇ ਨਿਵਾਸੀ ਖੁਦ ਕਾਰਜਾਂ ਦੀ ਨਿਗਰਾਨੀ ਕਰਨ ਤਾਂ ਜੋ ਨਿਰਮਾਣ ਕਾਰਜਾਂ ਦੌਰਾਨ ਕਿਸੇ ਵੀ ਕਿਸਮ ਦੀ ਅਣਗਹਿਲੀ ਜਾਂ ਢਿੱਲ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਸਮੇਂ ਸਮੇਂ ਸਿਰ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਦੇ ਹਨ ਅਤੇ ਕਾਰਜਕਾਰੀ ਏਜੰਸੀਆਂ ਅਤੇ ਠੇਕੇਦਾਰਾਂ ਨੂੰ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
![](https://punjabikhabarnama.com/wp-content/uploads/2024/03/WhatsApp-Image-2024-03-01-at-2.36.32-PM.jpeg)