03 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਦੇ ਭਾਰਤ ਵਾਪਸ ਆਉਣ ਦੇ ਐਲਾਨ ਤੋਂ ਬਾਅਦ, ਸੋਨਮ ਵਾਂਗਚੁਕ ਨੇ ਵੀ ‘ਕਾਕਰੋਚ ਜਨਤਾ ਪਾਰਟੀ’ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੀਆਂ ਮੰਗਾਂ ਅਤੇ ਵਿਚਾਰਧਾਰਾ ਪ੍ਰਤੀ ਆਪਣਾ ਸਮਰਥਨ ਪ੍ਰਗਟ ਕੀਤਾ ਹੈ, ਉਨ੍ਹਾਂ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਸ ਦਾ ਐਲਾਨ ਕੀਤਾ ਹੈ।
ਸੋਨਮ ਵਾਂਗਚੁਕ ਮੰਗਲਵਾਰ ਨੂੰ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ 6 ਜੂਨ ਨੂੰ ਵਿਰੋਧ ਪ੍ਰਦਰਸ਼ਨ ਦੇ ਸੱਦੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਵਾਂਗਚੁਕ ਪਹਿਲੇ ਇੱਕ ਵੱਡੇ ਨਾਮਵਰ ਸਮਾਜਿਕ ਹਸਤੀ ਹੋਣਗੇ ਕਿਨ੍ਹਾ ਨੇ 6 ਜੂਨ ਵਾਲੇ ਪ੍ਰਦਰਸ਼ਨ ‘ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ।
ਵਾਂਗਚੁਕ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਜੇਕਰ 5 ਜੂਨ ਤੱਕ ਹਾਲਾਤ ਨਹੀਂ ਬਦਲਦੇ, ਤਾਂ ਉਹ 6 ਜੂਨ ਨੂੰ ਦਿੱਲੀ ਵਿੱਚ ਸੀਜੇਪੀ ਮੈਂਬਰਾਂ ਨਾਲ ਸ਼ਾਮਲ ਹੋਣਗੇ। ਜੇਕਰ ਹਾਲਾਤ ਇੰਨੇ ਗਲਤ ਹੁੰਦੇ ਹਨ, ਤਾਂ ਕਿਸੇ ਵੀ ਸਵੈ-ਮਾਣ ਵਾਲੇ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ…ਉਨ੍ਹਾਂ ਕਿਹਾ ਕਿ ਜੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ 5 ਜੂਨ ਤੱਕ ਅਸਤੀਫਾ ਨਹੀਂ ਦਿੰਦੇ, ਤਾਂ ਮੈਂ ਵੀ ਜੰਤਰ-ਮੰਤਰ ‘ਤੇ ਸੀਜੇਪੀ ਦੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਵਾਂਗਾ।”
ਅਭਿਜੀਤ ਦੀਪਕੇ 6 ਜੂਨ ਨੂੰ ਅਮਰੀਕਾ ਤੋਂ ਭਾਰਤ ਵਾਪਸ ਆਉਣਗੇ। 1 ਜੂਨ ਨੂੰ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਐਲਾਨ ਕੀਤਾ ਕਿ ਉਹ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰਨਗੇ। ਅਭਿਜੀਤ ਨੇ ਕਿਹਾ ਕਿ ਉਹ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਲੈਣ ਲਈ ਹਵਾਈ ਅੱਡੇ ਤੋਂ ਸਿੱਧੇ ਸੰਸਦ ਮਾਰਗ ਪੁਲਿਸ ਸਟੇਸ਼ਨ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਹਵਾਈ ਅੱਡੇ ‘ਤੇ ਉਨ੍ਹਾਂ ਨੂੰ ਮਿਲਣ ਅਤੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।
