ਨਵੀਂ ਦਿੱਲੀ 08 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਮਾਨਵ ਸੁਥਾਰ ਦੀ ਘਾਤਕ ਗੇਂਦਬਾਜ਼ੀ ਦੇ ਦਮ ‘ਤੇ ਭਾਰਤ ਨੇ ਮੁੱਲਾਂਪੁਰ ਵਿੱਚ ਖੇਡੇ ਗਏ ਟੈਸਟ ਮੈਚ ਵਿੱਚ ਅਫ਼ਗਾਨਿਸਤਾਨ ਨੂੰ ਬੁਰੀ ਤਰ੍ਹਾਂ ਹਰਾਇਆ ਹੈ। ਟੀਮ ਇੰਡੀਆ ਨੇ ਇਸ ਮੁਕਾਬਲੇ ਵਿੱਚ ਇੱਕ ਪਾਰੀ ਅਤੇ 300 ਦੌੜਾਂ ਨਾਲ ਜਿੱਤ ਹਾਸਲ ਕੀਤੀ ਹੈ, ਜੋ ਕਿ ਭਾਰਤ ਦੇ ਟੈਸਟ ਇਤਿਹਾਸ ਦੀ ਸਭ ਤੋਂ ਵੱਡੀ ਜਿੱਤ ਹੈ। ਇਸ ਇੱਕਮਾਤਰ ਟੈਸਟ ਮੈਚ ਵਿੱਚ ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਟੀਮ ਪਹਿਲੇ ਦਿਨ ਤੋਂ ਹੀ ਹਾਵੀ ਰਹੀ ਅਤੇ ਤੀਜੇ ਦਿਨ ਹੀ ਮੁਕਾਬਲੇ ਨੂੰ ਖ਼ਤਮ ਕਰ ਦਿੱਤਾ।

ਭਾਰਤੀ ਸਪਿਨਰਾਂ ਦਾ ਕਹਿਰ

ਭਾਰਤ ਵੱਲੋਂ ਡੈਬਿਊ (ਸ਼ੁਰੂਆਤ) ਕਰਨ ਵਾਲੇ ਮਾਨਵ ਸੁਥਾਰ ਨੇ ਪਹਿਲੀ ਪਾਰੀ ਵਿੱਚ ਕਮਾਲ ਦੀ ਗੇਂਦਬਾਜ਼ੀ ਕੀਤੀ ਅਤੇ 6 ਵਿਕਟਾਂ ਹਾਸਲ ਕੀਤੀਆਂ। ਦੂਜੀ ਇਨਿੰਗ ਕੁਲਦੀਪ ਯਾਦਵ ਅਤੇ ਵਾਸ਼ਿੰਗਟਨ ਸੁੰਦਰ ਦੇ ਨਾਂ ਰਹੀ। ਸੁੰਦਰ ਨੇ 4, ਜਦਕਿ ਕੁਲਦੀਪ ਨੇ 3 ਵਿਕਟਾਂ ਝਟਕਾਈਆਂ। ਅਫ਼ਗਾਨੀ ਟੀਮ ਦੇ ਬੱਲੇਬਾਜ਼ਾਂ ਨੇ ਭਾਰਤੀ ਸਪਿਨਰਾਂ ਅੱਗੇ ਗੋਡੇ ਟੇਕ ਦਿੱਤੇ ਅਤੇ ਗਿੱਲ ਦੀ ਕਪਤਾਨੀ ਵਾਲੀ ਟੀਮ ਨੇ ਮੁਕਾਬਲੇ ਵਿੱਚ ਇੱਕ ਪਾਰੀ ਅਤੇ 300 ਦੌੜਾਂ ਨਾਲ ਸ਼ਾਨਦਾਰ ਜਿੱਤ ਦਰਜ ਕਰ ਲਈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।