ਚੰਡੀਗੜ੍ਹ,10 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਆਪਣੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਅਤੇ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ, ਜਿਸ ਤੇ ਅੱਜ 10 ਜੂਨ ਨੂੰ ਸੁਣਵਾਈ ਹੋਵੇਗੀ। ਅਦਾਲਤ ਨੇ ਪੁਲਿਸ ਨੂੰ 10 ਜੂਨ ਤੱਕ ਸਬੰਧਤ ਰਿਕਾਰਡ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਗੌਰਤਲਬ ਹੈ ਕਿ 31 ਮਈ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ‘ਤੇ ਜ਼ਬਰਦਸਤੀ ਥਾਣੇ ਵਿੱਚ ਦਾਖਲ ਹੋਣ, ਹਿਰਾਸਤ ਵਿੱਚ ਲਏ ਇੱਕ ਦੋਸ਼ੀ ਨੂੰ ਛੁਡਾਉਣ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣ ਦਾ ਦੋਸ਼ ਹੈ।
