13 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਰੂਪਕ ਕਲਾ ਐਂਡ ਵੈਲਫੇਅਰ ਸੋਸਾਇਟੀ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ “ਤੱਤੀ ਤਵੀ ਦਾ ਸੱਚ” ਪੇਸ਼ ਕੀਤਾ ਜਾ ਰਿਹਾ ਹੈ। ਇਸ ਨਿਵੇਕਲੀ ਪੇਸ਼ਕਾਰੀ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਨਾਲ ਜੁੜੇ ਇਤਿਹਾਸਕ ਸੱਚ, ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਸਿੱਖ ਇਤਿਹਾਸ ਦੇ ਅਹਿਮ ਪੱਖਾਂ ਨੂੰ ਭਾਵਪੂਰਤ ਅਤੇ ਨਾਟਕੀ ਅੰਦਾਜ਼ ਵਿੱਚ ਦਰਸ਼ਕਾਂ ਸਾਹਮਣੇ ਲਿਆਂਦਾ ਜਾਵੇਗਾ।
ਇਸ ਵਿਸ਼ੇਸ਼ ਨਾਟਕ ਦੀ ਲੇਖਿਕਾ ਡਾ. ਆਤਮਜੀਤ ਹਨ, ਜਦਕਿ ਇਸ ਦਾ ਨਿਰਦੇਸ਼ਨ ਸੰਗੀਤਾ ਗੁਪਤਾ ਵੱਲੋਂ ਕੀਤਾ ਗਿਆ ਹੈ। ਪ੍ਰਸਿੱਧ ਸੰਗੀਤਕਾਰ ਜਤਿੰਦਰ ਸ਼ਾਹ ਨੇ ਇਸ ਪੇਸ਼ਕਾਰੀ ਨੂੰ ਆਪਣੇ ਸੰਗੀਤ ਨਾਲ ਹੋਰ ਵੀ ਪ੍ਰਭਾਵਸ਼ਾਲੀ ਬਣਾਇਆ ਹੈ।

ਇਹ ਸ਼ੋਅ 13 ਜੂਨ 2026, ਦਿਨ ਸ਼ਨੀਵਾਰ, ਸ਼ਾਮ 7:00 ਵਜੇ, ਟੈਗੋਰ ਥੀਏਟਰ, ਸੈਕਟਰ-18, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਜਾਵੇਗਾ। ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹਾਦਤ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਅਤੇ ਸਿੱਖ ਇਤਿਹਾਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਸਮੂਹ ਸੰਗਤ, ਕਲਾ ਪ੍ਰੇਮੀਆਂ ਅਤੇ ਇਤਿਹਾਸ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਪ੍ਰੇਰਣਾਦਾਇਕ ਅਤੇ ਇਤਿਹਾਸਕ ਪੇਸ਼ਕਾਰੀ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ। ਪ੍ਰੋਗਰਾਮ ਸੰਬੰਧੀ ਹੋਰ ਜਾਣਕਾਰੀ ਲਈ 9417869590 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
