18 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਵੀਰਵਾਰ 18 ਜੂਨ 2026 ਨੂੰ ਸੂਤਰਾਂ ਦੇ ਹਵਾਲੇ ਤੋਂ ਪੀਟੀਆਈ (PTI) ਦੀ ਇੱਕ ਰਿਪੋਰਟ ਵਿੱਚ ਦੱਸਿਆ ਗਿਆ ਕਿ ਕੇਂਦਰ ਸਰਕਾਰ ਨੇ ਵਿੱਤੀ ਸਾਲ 2025-26 ਲਈ ਇੰਪਲਾਈਜ਼ ਪ੍ਰੋਵੀਡੈਂਟ ਫੰਡ (EPF) ਜਮ੍ਹਾਂ ਰਾਸ਼ੀ ‘ਤੇ 8.25% ਵਿਆਜ ਦਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਸੇ ਮਹੀਨੇ ਸੱਤ ਕਰੋੜ ਤੋਂ ਵੱਧ ਸਬਸਕ੍ਰਾਈਬਰਸ ਦੇ ਖਾਤਿਆਂ ਵਿੱਚ ਵਿਆਜ ਦੀ ਰਕਮ ਜਮ੍ਹਾਂ ਕੀਤੇ ਜਾਣ ਦੀ ਸੰਭਾਵਨਾ ਹੈ। EPFO, ਵਿੱਤ ਮੰਤਰਾਲੇ (Finance Ministry) ਰਾਹੀਂ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ EPF ‘ਤੇ ਵਿਆਜ ਦਰ ਦਾ ਐਲਾਨ ਕਰਦਾ ਹੈ।
ਸਰਕਾਰ ਨੇ ਕਰਮਚਾਰੀਆਂ ਦੇ ਭਵਿੱਖ ਨਿਧੀ (EPF) ਜਮ੍ਹਾਂ ‘ਤੇ ਵਿੱਤੀ ਸਾਲ 2025-26 ਲਈ 8.25 ਫ਼ੀਸਦੀ ਵਿਆਜ ਦਰ (EPFO Interest Rate) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੂੰ ਇਸੇ ਮਹੀਨੇ ਹੀ ਸੱਤ ਕਰੋੜ ਤੋਂ ਵੱਧ ਸਬਸਕ੍ਰਾਈਬਰਸ ਮੈਂਬਰਾਂ ਦੇ ਖਾਤਿਆਂ ਵਿੱਚ ਜਮ੍ਹਾਂ ਕੀਤੇ ਜਾਣ ਦੀ ਉਮੀਦ ਹੈ। ਇੱਕ ਸੂਤਰ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
