ਬਰਨਾਲਾ 01 ਜੁਲਾਈ 2026 (ਪੰਜਾਬੀ ਖਬਰਨਾਮਾ ਬਿਊਰੋ) ਭਾਰਤ ਚੋਣ ਕਮਿਸ਼ਨ ਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐਸਆਈਆਰ) ਸਬੰਧੀ ਜ਼ਿਲ੍ਹਾ ਬਰਨਾਲਾ ’ਚ ਘਰ ਘਰ ਜਾ ਕੇ ਗਣਨਾ ਫਾਰਮ ਭਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐਸ ਨੇ ਦੱਸਿਆ ਕਿ ਜ਼ਿਲ੍ਹੇ ਦੇ 558 ਬੀਐਲਓਜ ਘਰ ਘਰ ਜਾ ਕੇ ਵੋਟਰਾਂ ਤੋਂ ਗਣਨਾ ਫਾਰਮ ਭਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਘਰ ਘਰ ਗਣਨਾ ਫਾਰਮ ਭਰਵਾਉਣ ਲਈ ਬੀਐਲਓ 24 ਜੁਲਾਈ ਤੱਕ ਫੀਲਡ ’ਚ ਰਹਿਣਗੇ। ਵਿਧਾਨ ਸਭਾ ਹਲਕਾ 103 ਬਰਨਾਲਾ ਅਧੀਨ ਆਉਂਦੇ ਪਿੰਡ ਫਰਵਾਹੀ ਦੇ ਬੂਥ ਨੰਬਰ 156 ਦੇ ਵੋਟਰ ਉੱਘੇ ਪੰਜਾਬੀ ਗਾਇਕ ਗੁਲਾਬ ਸਿੱਧੂ ਨੇ ਗਣਨਾ ਫਾਰਮ ਭਰਿਆ। ਇਸ ਤੋਂ ਬਾਅਦ ਬੀਐਲਓ ਨਵਦੀਪ ਕੌਰ ਵੱਲੋਂ ਫਾਰਮ ਨੂੰ ਆਨਲਾਈਨ ਅਪਲੋਡ ਵੀ ਕਰ ਦਿੱਤਾ ਗਿਆ। ਗਾਇਕ ਗੁਲਾਬ ਸਿੱਧੂ ਨੇ ਬਰਨਾਲਾ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਇਕ ਵੋਟਰ ਆਪਣਾ ਗਣਨਾ ਫਾਰਮ ਲਾਜ਼ਮੀ ਭਰੇ ਅਤੇ ਬੀਐਲਓ ਨੂੰ ਪੂਰਾ ਸਹਿਯੋਗ ਦੇਵੇ ਤਾਂ ਜੋ ਵੋਟਰ ਸੂਚੀ ’ਚ ਹਰ ਯੋਗ ਵੋਟਰ ਦਾ ਨਾਮ ਸ਼ਾਮਲ ਹੋ ਸਕੇ।

ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਨੇ ਵੀ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਖੇਤਰ ਦੇ ਬੀਐਲਓਜ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਉਨ੍ਹਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖ ਕੇ ਐੱਸਆਈਆਰ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ’ਚ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਐਸਆਈਆਰ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਨਾਗਰਿਕ, ਚੋਣ ਕਮਿਸ਼ਨ ਦੇ ਟੌਲ ਫ੍ਰੀ ਨੰਬਰ 1950 ਉੱਤੇ ਸੰਪਰਕ ਕਰ ਸਕਦੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।