ਚੰਡੀਗੜ੍ਹ, 06 ਜੁਲਾਈ 2026 (ਪੰਜਾਬੀ ਖਬਰਨਾਮਾ ਬਿਊਰੋ): ਅੱਜ(ਸੋਮਵਾਰ) ਤੋਂ ਅਗਲੇ ਚਾਰ ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸਮ ਵਿਗਿਆਨ ਕੇਂਦਰ ਨੇ ਇਸ ਖੇਤਰ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਹ ਆਮ ਪੱਧਰ ‘ਤੇ ਵਾਪਸ ਆ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅੱਜ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।