ਨਵੀਂ ਦਿੱਲੀ 29 ਜੁਲਾਈ 2026 (ਪੰਜਾਬੀ ਖਬਰਨਾਮਾ ਬਿਊਰੋ) : ਭਾਰੀ ਹੰਗਾਮੇ ਦੌਰਾਨ ਲੋਕ ਸਭਾ ਵੱਲੋਂ ਪੇਪਰ ਲੀਕ ਵਿਰੋਧੀ ਬਿੱਲ ਪਾਸ ਕਰ ਦਿੱਤਾ ਗਿਆ ਹੈ। ਬਿੱਲ ਨੂੰ ਹੁਣ ਰਾਜ ਸਭਾ ‘ਚ ਚਰਚਾ ਲਈ ਪੇਸ਼ ਕੀਤਾ ਜਾਵੇਗਾ।
ਲੋਕ ਸਭਾ ਨੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਐਂਟੀ ਪੇਪਰ ਲੀਕ ਬਿੱਲ ਪਾਸ ਕਰ ਦਿੱਤਾ ਹੈ। ਸਰਕਾਰ ਦਾ ਦਾਅਵਾ ਹੈ ਕਿ ਇਹ ਕਾਨੂੰਨ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਧੋਖਾਧੜੀ ‘ਤੇ ਸਖ਼ਤ ਰੋਕ ਲਗਾਉਣ ਲਈ ਲਿਆਂਦਾ ਗਿਆ ਹੈ। ਹੁਣ ਇਹ ਬਿੱਲ ਚਰਚਾ ਅਤੇ ਮਨਜ਼ੂਰੀ ਲਈ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।
