01 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਅਸਾਮ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਸਿੱਖ ਸੰਗਤ ਵੱਲੋਂ ਮਨੁੱਖਤਾ ਦੀ ਸੇਵਾ ਨਿਰੰਤਰ ਜਾਰੀ ਹੈ। ਸ਼ਿਵਸਾਗਰ ਗੁਰਦੁਆਰਾ ਸਾਹਿਬ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਲੰਗਰ ਅਤੇ ਰਾਹਤ ਸੇਵਾਵਾਂ ਲਗਾਤਾਰ ਚੱਲ ਰਹੀਆਂ ਹਨ।

ਇਸ ਮੌਕੇ ਨਾਰਥ ਈਸਟ ਗੁਰਦੁਆਰਾ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸੇਠੀ, ਗੁਰਦੁਆਰਾ ਧੋਪਨੀ ਸਾਹਿਬ ਦੇ ਪ੍ਰਧਾਨ, ਸ਼ਿਵਸਾਗਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ SGPC ਦੇ ਸੀਨੀਅਰ ਨੁਮਾਇੰਦਿਆਂ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਚੱਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਸੰਗਤ ਨਾਲ ਵਿਚਾਰ-ਵਟਾਂਦਰਾ ਕੀਤਾ।

ਇਸ ਵੀਡੀਓ ਵਿੱਚ ਸ਼ਿਵਸਾਗਰ ਗੁਰਦੁਆਰਾ ਸਾਹਿਬ ਦਾ ਮਾਹੌਲ, ਸੰਗਤ ਦੀ ਚੜ੍ਹਦੀ ਕਲਾ ਅਤੇ ਨਿਸ਼ਕਾਮ ਸੇਵਾ ਦੀ ਇੱਕ ਝਲਕ ਪੇਸ਼ ਕੀਤੀ ਗਈ ਹੈ। ਮੁਸ਼ਕਲ ਦੀ ਇਸ ਘੜੀ ਵਿੱਚ ਸਿੱਖ ਭਾਈਚਾਰਾ ਮਨੁੱਖਤਾ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਡਟਿਆ ਹੋਇਆ ਹੈ।
