ਚੰਡੀਗੜ੍ਹ, 27 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਅੱਜ ਹੜਤਾਲ ‘ਤੇ ਚੱਲ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ। ਸੋਸ਼ਲ ਮੀਡੀਆ ਉੱਤੇ ਇੱਕ ਬਿਆਨ ਰਾਹੀਂ ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਹੈ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਗੱਲਬਾਤ ਅਤੇ ਹੜਤਾਲ ਦੋਵੇਂ ਇੱਕੋ ਸਮੇਂ ਨਹੀਂ ਚੱਲ ਸਕਦੀਆਂ। ਉਨ੍ਹਾਂ ਨੇ ਕਿਹਾ ਕਿ ਜੇਕਰ ਮੁਲਾਜ਼ਮ ਸਰਕਾਰ ਨਾਲ ਕਿਸੇ ਵੀ ਮਸਲੇ ‘ਤੇ ਚਰਚਾ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਪਹਿਲਾਂ ਆਪਣੀ ਹੜਤਾਲ ਤੁਰੰਤ ਖ਼ਤਮ ਕਰਨੀ ਪਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ, “ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਅਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ। ਪਰ ਇਹ ਬਹੁਤ ਜ਼ਰੂਰੀ ਹੈ ਕਿ ਮਾਹੌਲ ਸੁਖਾਵਾਂ ਹੋਵੇ। ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ। ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ।”

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।