ਰੂਪਨਗਰ, 5 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਸਮੂਹ ਅਧਿਕਾਰੀ ਅਤੇ ਕਰਮਚਾਰੀ ਤਨਦੇਹੀ ਨਾਲ ਕੰਮ ਕਰਨ। ਹਰੇਕ ਵਿਭਾਗੀ ਅਧਿਕਾਰੀ ਆਪਣੇ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਉਣ ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਨੂੰ ਮਿਲੇ ਸਕੇ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਵੱਖ-ਵੱਖ ਵਿਭਾਗਾਂ ਤੋਂ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਪ੍ਰੋਜੈਕਟਾਂ ਤੇ ਸਕੀਮਾਂ ਸੰਬੰਧੀ ਜਾਣਕਾਰੀ ਲੈਣ ਲਈ ਕੀਤੀ ਗਈ ਮੀਟਿੰਗ ਦੌਰਾਨ ਕੀਤਾ।

ਇਸ ਮੀਟਿੰਗ ਵਿੱਚ ਬਾਗਬਾਨੀ ਵਿਭਾਗ ਦੇ ਵਧੀਕ ਡਾਇਰੈਕਟਰ ਬਾਗਬਾਨੀ ਵਿਭਾਗ ਸ਼੍ਰੀ ਰਾਜੇਸ਼ ਕੁਮਾਰ ਅਤੇ ਬਾਗਬਾਨੀ ਵਿਕਾਸ ਅਫਸਰ ਡਾ. ਚਤਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2023-24 ਦੌਰਾਨ ਆਰ.ਕੇ.ਵੀ.ਵਾਈ. ਸਕੀਮ ਅਧੀਨ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਲਈ ਹੁਣ ਤੱਕ 80 ਬਾਗਬਾਨਾਂ ਨੂੰ 14 ਲੱਖ 84 ਹਜਾਰ 603 ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ।

ਖ਼ੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਫ਼ਸਰ ਸ਼੍ਰੀ ਪੰਕਜ ਨੇ ਦੱਸਿਆ ਕਿ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਅਧੀਨ ਵਾਤਾਵਰਣ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਧਰਤੀ ਵਿੱਚ ਹੀ ਮਿਲਾਉਣ ਦੇ ਮੰਤਵ ਨਾਲ ਕੁੱਲ 167 ਮਸ਼ੀਨਾਂ ਦੀ ਸਬਸਿਡੀ ਦੀ ਰਾਸ਼ੀ 2 ਕਰੋੜ 37 ਲੱਖ 65 ਹਜਾਰ 540 ਰੁਪਏ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ। ਇਸ ਤੋਂ ਇਲਾਵਾ ਆਤਮਾ ਸਕੀਮ, ਨੈਸ਼ਨਲ ਫੂਡ ਸਕਿਰਓਟੀ ਮਿਸ਼ਨ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਨਮਾਨ ਨਿਧੀ ਯੋਜਨਾ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ।

ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਰੂਪਨਗਰ ਸ. ਮਾਨ ਮਹਿੰਦਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨਾ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ 121 ਕੇਸ ਬੈਂਕਾਂ ਨੂੰ ਭੇਜੇ ਗਏ ਹਨ, ਜਿਨ੍ਹਾਂ ਵਿੱਚੋਂ 75 ਕੇਸਾਂ ਨੂੰ ਬੈਂਕਾਂ ਵੱਲੋਂ ਸੈਕਸ਼ਨ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ ਤੇ ਇਨ੍ਹਾਂ ਦੀ ਕੁੱਲ ਵਿੱਤੀ ਸਹਾਇਤਾ 231.77 ਲੱਖ ਰੁਪਏ ਹੈ। ਇਸ ਸਕੀਮ ਤਹਿਤ ਕੁੱਲ 600 ਵਿਅਕਤੀਆਂ ਨੂੰ ਰੋਜ਼ਗਾਰ ਪ੍ਰਾਪਤ ਹੋਵੇਗਾ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਫੋਰਮੇਲਾਇਜੇਸ਼ਨ ਆਫ ਫੂਡ ਪ੍ਰੋਸੈਸਿੰਗ ਇੰਟਰਪ੍ਰਾਇਜ਼ਜ ਸਕੀਮ ਤਹਿਤ 7 ਕੇਸਾਂ ਨੂੰ ਸੈਕਸ਼ਨ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਨੂੰ 32,45,735 ਰੁਪਏ ਦੇ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਤਹਿਤ ਗ੍ਰਾਮ ਪੰਚਾਇਤ ਪੱਧਰ ਤੇ 652 ਪ੍ਰਾਰਥੀਆਂ ਦੀ ਅਤੇ ਅਰਬਨ ਲੋਕਲ ਬਾਡੀ ਅਧੀਨ 360 ਪ੍ਰਾਰਥੀਆਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ।

ਇਸ ਮੌਕੇ ਖੇਤੀਬਾੜੀ ਅਫਸਰ ਬੀਜ ਡਾ. ਰਮਨ ਕਰੋੜੀਆਂ, ਖ਼ੇਤੀਬਾੜੀ ਇੰਜੀਨੀਅਰ ਸ. ਜੁਝਾਰ ਸਿੰਘ, ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸੀਨੀਅਰ ਵੈਟਰਨਰੀ ਅਫਸਰ ਸ. ਤਰਲੋਚਨ ਸਿੰਘ,  ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।