31 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਨੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਵਿੱਚ ਐਨਾਲਾਗ ਯਾਨੀ ਨਾਨ-ਡੇਅਰੀ ਪਨੀਰ ਦੀ ਵਿਕਰੀ, ਉਤਪਾਦਨ ਅਤੇ ਭੰਡਾਰਨ ’ਤੇ ਇੱਕ ਸਾਲ ਲਈ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਫੂਡ ਐਂਡ ਐਡਮਿਨਿਸਟ੍ਰੇਸ਼ਨ, ਪੰਜਾਬ ਦੀ ਕਮਿਸ਼ਨਰ ਕਮਲਪ੍ਰੀਤ ਬਰਾੜ ਵੱਲੋਂ ਫੂਡ ਸੇਫਟੀ ਐਂਡ ਸਟੈਂਡਰਡ ਐਕਟ-2006 ਦੀ ਧਾਰਾ 30(2)(ਏ) ਤਹਿਤ ਜਾਰੀ ਕੀਤਾ ਗਿਆ ਹੈ।

ਸਰਕਾਰ ਦੇ ਹੁਕਮ ਤੋਂ ਬਾਅਦ ਹੁਣ ਪੰਜਾਬ ਵਿੱਚ ਕੋਈ ਵੀ ਫੂਡ ਬਿਜ਼ਨਸ ਆਪਰੇਟਰ ਕਿਸੇ ਵੀ ਨਾਮ ਹੇਠ ਐਨਾਲਾਗ ਪਨੀਰ ਦਾ ਉਤਪਾਦਨ, ਵਿਕਰੀ ਜਾਂ ਭੰਡਾਰਨ ਨਹੀਂ ਕਰ ਸਕੇਗਾ। ਹੁਕਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਭਾਗ ਵੱਲੋਂ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮ ਚਲਾਉਣ ਦੀ ਤਿਆਰੀ ਕੀਤੀ ਗਈ ਹੈ।
