ਚੰਡੀਗੜ੍ਹ,02 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) – ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅੱਖ ਦਾ ਆਪ੍ਰੇਸ਼ਨ PGI ਚੰਡੀਗੜ੍ਹ ਵਿੱਚ ਕਰਵਾਉਣ ਦੇ ਆਦੇਸ਼ ਦਿੱਤੇ ਹਨ।

ਰਾਜੋਆਣਾ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਦੀ ਅੱਖ ਦਾ ਆਪ੍ਰੇਸ਼ਨ ਕਿਸੇ ਨਿੱਜੀ ਹਸਪਤਾਲ ਵਿੱਚ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ PGI ਵਿੱਚ ਹੀ ਲੋੜੀਂਦਾ ਆਪ੍ਰੇਸ਼ਨ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਜਾਣਕਾਰੀ ਮੁਤਾਬਕ ਜਨਵਰੀ 2026 ਵਿੱਚ PGI ਵਿਖੇ ਹੋਈ ਜਾਂਚ ਦੌਰਾਨ ਰਾਜੋਆਣਾ ਦੀ ਅੱਖ ਵਿੱਚ ਮੋਤੀਆਬਿੰਦ ਦੀ ਪੁਸ਼ਟੀ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਅੱਖਾਂ ਦੇ ਇਲਾਜ ਅਤੇ ਆਪ੍ਰੇਸ਼ਨ ਲਈ ਅਦਾਲਤ ਦਾ ਰੁਖ਼ ਕੀਤਾ ਗਿਆ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।