ਜਲੰਧਰ 03 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਵਿੱਚ ਪਿਛਲੇ 15 ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਚੱਲ ਰਹੇ ਨੇਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਕਰਮਚਾਰੀਆਂ ਅਤੇ ਸਿਹਤ ਮੰਤਰੀ ਵਿਚਕਾਰ ਹੋਈ ਅਹਿਮ ਬੈਠਕ ਬਿਨਾਂ ਕਿਸੇ ਨਤੀਜੇ ਦੇ ਖ਼ਤਮ ਹੋ ਗਈ। ਮੰਤਰੀ ਦੇ ਕਥਿਤ ਬੇਰੁਖ਼ੀ ਵਾਲੇ ਰਵੱਈਏ ਤੋਂ ਨਿਰਾਸ਼ ਹੋ ਕੇ ਫਿਲਹਾਲ ਕਰਮਚਾਰੀ ਕੰਮ ’ਤੇ ਵਾਪਸ ਤਾਂ ਪਰਤ ਆਏ ਹਨ, ਪਰ ਉਨ੍ਹਾਂ ਨੇ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗੁਲ ਫੂਕ ਦਿੱਤਾ ਹੈ।

ਯੂਨੀਅਨ ਨੇ ਸਰਕਾਰ ਨੂੰ 7 ਸਤੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਲਿਖਤੀ ਰੂਪ ਵਿੱਚ ਨਾ ਮੰਨੀਆਂ ਗਈਆਂ, ਤਾਂ 8 ਸਤੰਬਰ ਤੋਂ ਸਿਹਤ ਮੰਤਰੀ ਦੇ ਪਟਿਆਲਾ ਸਥਿਤ ਨਿਵਾਸ ਅੱਗੇ ਪੱਕਾ ਮੋਰਚਾ ਲਾਇਆ ਜਾਵੇਗਾ।

ਯੂਨੀਅਨ ਦੇ ਗੰਭੀਰ ਦੋਸ਼: ਮੰਗਾਂ ਸੁਣਨ ਦੀ ਬਜਾਏ ਦਿੱਤੀਆਂ ਬਰਖਾਸਤਗੀ ਦੀਆਂ ਧਮਕੀਆਂ

‘ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ’ ਦੇ ਬੈਨਰ ਹੇਠ ਪ੍ਰਦਰਸ਼ਨ ਕਰ ਰਹੇ ਆਗੂਆਂ ਨੇ ਦੱਸਿਆ ਕਿ ਬਾਰ-ਬਾਰ ਦੀਆਂ ਬੈਠਕਾਂ ਦੇ ਬਾਵਜੂਦ ਸਿਹਤ ਮੰਤਰੀ ਵੱਲੋਂ ਕੋਈ ਹਾਂਪੱਖੀ ਭਰੋਸਾ ਨਹੀਂ ਦਿੱਤਾ ਗਿਆ। ਯੂਨੀਅਨ ਦਾ ਦੋਸ਼ ਹੈ ਕਿ ਮੰਗਾਂ ਦਾ ਹੱਲ ਕੱਢਣ ਦੀ ਬਜਾਏ ਕਰਮਚਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਅਤੇ ਉਨ੍ਹਾਂ ਦੀ ਥਾਂ ਆਊਟਸੋਰਸ ਸਟਾਫ਼ ਰੱਖਣ ਦੀਆਂ ਧਮਕੀਆਂ ਦਿੱਤੀਆਂ ਗਈਆਂ, ਜਿਸ ਨਾਲ ਕਰਮਚਾਰੀਆਂ ਵਿੱਚ ਭਾਰੀ ਰੋਸ ਫੈਲ ਗਿਆ ਹੈ।

ਚੋਣਾਂ ’ਚ ਮੰਤਰੀਆਂ ਦਾ ਘਿਰਾਓ ਕਰਨ ਦਾ ਐਲਾਨ

ਯੂਨੀਅਨ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਅਤੇ ਜਲੰਧਰ ਦੀ ਜ਼ਿਲ੍ਹਾ ਪ੍ਰਧਾਨ ਡਾ. ਪੰਖੁੜੀ ਨੇ ਸਰਕਾਰ ਦੇ ਰਵੱਈਏ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਹੁਣ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਦੇ ਮੰਤਰੀਆਂ ਦਾ ਹਰ ਥਾਂ ਤਿੱਖਾ ਹੋਰ ਵਿਰੋਧ ਅਤੇ ਘਿਰਾਓ ਕੀਤਾ ਜਾਵੇਗਾ।

ਸਰਕਾਰ ਨੂੰ ਲਿਖਤੀ ਰੂਪ ਵਿੱਚ ਮੰਗਾਂ ਪ੍ਰਵਾਨ ਕਰਨ ਦਾ ਅੰਤਿਮ ਸਮਾਂ।

8 ਸਤੰਬਰ: ਮੰਗਾਂ ਨਾ ਮੰਨੇ ਜਾਣ ‘ਤੇ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਧਰਨਾ।

15 ਸਤੰਬਰ: ਖ਼ਜ਼ਾਨਾ ਮੰਤਰੀ (ਵਿੱਤ ਮੰਤਰੀ) ਦੀ ਰਿਹਾਇਸ਼ ਦਾ ਘਿਰਾਓ।

ਅਗਲਾ ਪੜਾਅ: ਧੂਰੀ ਵਿਖੇ ਮੁੱਖ ਮੰਤਰੀ ਦੇ ਦਫ਼ਤਰ ਦਾ ਘਿਰਾਓ।

ਐੱਨ.ਐੱਚ.ਐੱਮ. ਕਰਮਚਾਰੀਆਂ ਦੇ ਕੰਮ ’ਤੇ ਪਰਤਣ ਨਾਲ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਫਿਲਹਾਲ ਰਾਹਤ ਤਾਂ ਮਿਲੀ ਹੈ, ਪਰ ਯੂਨੀਅਨ ਦੇ ਇਸ ਅਲਟੀਮੇਟਮ ਨੇ ਸਿਹਤ ਵਿਭਾਗ ਅਤੇ ਸ਼ਾਸਨ-ਪ੍ਰਸ਼ਾਸਨ ਦੀਆਂ ਧੜਕਣਾਂ ਵਧਾ ਦਿੱਤੀਆਂ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।